28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਮਿਸ਼ਨ ਚੜ੍ਹਦੀਕਲਾ ਤਹਿਤ ਸਮਾਜ ਸੇਵੀ ਸੰਸਥਾਵਾਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਵਿਚ ਰੁੱਝੀਆਂ <br/>

ਅਜੀਤ ਡੈਸਕ 20-09-2025
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀਕਲਾ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਚਲਾਏ ਗਏ ਮਿਸ਼ਨ ਸਾਂਝਾ ਉਪਰਾਲਾ ਅਧੀਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੇ ਸੱਦੇ ਨੂੰ ਕਬੂਲਦਿਆਂ ਹੋਇਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਜਿਨ੍ਹਾਂ ਵਿਚ ਕਲਗੀਧਰ ਟਰੱਸਟ, ਸਨ ਫਾਊਾਡੇਸ਼ਨ, ਸਰਬਤ ਦਾ ਭਲਾ ਟਰੱਸਟ, ਬੀਬੀ ਕੌਲਾਂ ਭਲਾਈ ਟਰੱਸਟ ਤੋਂ ਇਲਾਵਾ ਹੋਰ ਵੱਖ-ਵੱਖ ਸੰਸਥਾਵਾਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਵਿਚ ਰੁੱਝ ਗਈਆਂ ਹਨ ਅਤੇ ਲੋਕਾਂ ਦੇ ਮੁੜ ਵਸੇਬੇ ਲਈ ਦਿਨ ਰਾਤ ਕੰਮ ਕਰ ਰਹੀਆਂ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਪਿੰਡ ਮਿਆਦੀਆਂ ਅਜਨਾਲਾ ਦੇ ਹਰਪ੍ਰੀਤ ਸਿੰਘ ਦੇ ਸਾਰੇ ਪਸ਼ੂ ਰੁੜ ਗਏ ਸਨ, ਦੀ ਮਦਦ ਕਰਦੇ ਹੋਏ ਬੀਬੀ ਕੌਲਾਂ ਭਲਾਈ ਟਰੱਸਟ ਵਲੋਂ ਪੀੜਤ ਪਰਿਵਾਰ ਨੂੰ ਇਕ ਗਾਂ ਭੇਟ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਲਗ਼ੀਧਰ ਟਰਸੱਟ ਗੁਰਦੁਆਰਾ ਬੜੂ ਸਾਹਿਬ ਵਲੋਂ ਵੀ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਪੀੜਤ ਲੋਕਾਂ ਦੇ ਬਿਜਲੀ ਦੇ ਉਪਕਰਣ ਠੀਕ ਕੀਤੇ ਜਾ ਰਹੇ ਹਨ ਅਤੇ ਕਈ ਹੋਰ ਸੰਸਥਾਵਾਂ ਵਲੋਂ ਵੀ ਸਕੂਲੀ ਬੱਚਿਆਂ ਦੀ ਮਦਦ ਕਰਦੇ ਹੋਏ ਬੈਗ, ਪੈਨਸਲ, ਕਿਤਾਬਾਂ ਅਤੇ ਹੋਰ ਸਮੱਗਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ | ਇਸੇ ਤਰ੍ਹਾਂ ਸਰਬੱਤ ਦਾ ਭਲਾ ਟਰੱਸਟ ਨੇ ਪਸ਼ੂਆਂ ਦੇ ਚਾਰੇ ਦੀ ਸਪਲਾਈ ਲਗਾਤਾਰ ਦਿੱਤੀ ਜਾ ਰਹੀ ਹੈ |

ਪਿਛਲੀ ਖ਼ਬਰ ਈ. ਟੀ. ਓ. ਨੇ ਅਨਾਜ ਮੰਡੀ ਜੰਡਿਆਲਾ ਗੁਰੂ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ <br/> ਅਗਲੀ ਖ਼ਬਰ ਕਿਸਾਨ ਪਰਾਲੀ ਨੂੰ ਨਾ ਲਗਾਉਣ ਅੱਗ-ਡਾ. ਗੁਰਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।