ਟਾਂਗਰਾ, 19 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਕੋਟਲਾ ਬਥੂੰਨਗੜ੍ਹ ਵਿਖੇ ਸਰਪੰਚ ਡਾ. ਗੁਰਦੀਪ ਸਿੰਘ ਕੋਟਲਾ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਵੇਂ ਖੇਡ ਸਟੇਡੀਅਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਡਾ. ਗੁਰਦੀਪ ਸਿੰਘ ਕੋਟਲਾ ਨੇ ਕਿਹਾ ਕਿ ਇਹ ਸਟੇਡੀਅਮ ਰਜਿੰਦਰ ਸਿੰਘ ਭੰਗਵਾਂ ਕੋਆਪ੍ਰੇਟਿਵ ਸੋਸਾਇਟੀ ਵਲੋਂ ਲਗਭਗ 2 ਕਰੋੜ 1 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਨੀਂਹ ਦੀ ਪੁੱਟਾਈ ਜੇ. ਸੀ. ਬੀ. ਮਸ਼ੀਨ ਰਾਹੀਂ ਕੀਤੀ ਜਾ ਰਹੀ ਹੈ | ਉਨ੍ਹਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਸਰਬਜੀਤ ਸਿੰਘ, ਮਾਸਟਰ ਸੂਬਾ ਸਿੰਘ, ਰਛਪਾਲ ਸਿੰਘ, ਗੁਰਦੇਵ ਸਿੰਘ ਮੈਂਬਰ ਪੰਚਾਇਤ, ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਅਰਵਿੰਦਰ ਸਿੰਘ, ਦਲਬੀਰ ਸਿੰਘ, ਕਰਨ ਨੰਬਰਦਾਰ, ਸੱਜਣ ਸਿੰਘ, ਬਚਨ ਸਿੰਘ, ਜਗਰੂਪ ਸਿੰਘ, ਹਰਸਿਮਰਜੀਤ ਸਿੰਘ, ਕੁਲਜੀਤ ਸਿੰਘ, ਸੰਨੀ, ਵਿਜੇ, ਬਹਾਦਰ, ਆਜ਼ਾਦਵਿੰਦਰ, ਹਰਮਨਜੀਤ, ਨਵਜੋਤ ਆਦਿ ਮੌਜੂਦ ਸਨ |