27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਬਰਸੀ ਸ਼ਰਧਾ ਨਾਲ ਮਨਾਈ <br/>

ਅਜੀਤ ਡੈਸਕ 20-09-2025
ਤਰਸਿੱਕਾ, 19 ਸਤੰਬਰ (ਅਤਰ ਸਿੰਘ ਤਰਸਿੱਕਾ)-ਸਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਜੀ ਦੀ ਸਾਲਾਨਾ ਪੰਜਵੀਂ ਬਰਸੀ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਬਾਬਾ ਗੁਰਦੇਵ ਸਿੰਘ ਜੀ ਮੁੱਖ ਸੇਵਾਦਾਰ ਹੁਰਾਂ ਦੀ ਰਹਿਨੁਮਾਈ ਹੇਠ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕਥਾ ਤੇ ਕੀਰਤਨ ਦਾ ਪ੍ਰਵਾਹ ਚਲਿਆ | ਜਿਸ 'ਚ ਕਵੀਸ਼ਰ ਮੱਖਣ ਸਿੰਘ ਦਸਮੇਸ਼ ਨਗਰ, ਕਵੀਸ਼ਰ ਗੁਰਜੰਟ ਸਿੰਘ ਬੈਂਕਾਂ ਤੇ ਕਵੀਸ਼ਰ ਮਹਿੰਗਾ ਸਿੰਘ ਮੱਖਣਵਿੰਡੀ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਬਾਬਾ ਸੱਜਣ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਬੋਪਾਰਾਏ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਬਾਬਾ ਅਮਰ ਸਿੰਘ ਜਬੋਵਾਲ, ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ, ਬਾਬਾ ਦਰਸ਼ਨ ਦਾਸ ਜੀ ਟਾਂਗਰਾ, ਬਾਬਾ ਸਰਦਾਰਾ ਸਿੰਘ, ਜਥੇਦਾਰ ਬੋਹੜ ਸਿੰਘ ਦਮਦਮੀ ਟਕਸਾਲ ਤੇ ਬਾਬਾ ਅਜੀਤ ਸਿੰਘ ਤਰਨਾ ਦਲ ਆਦਿ ਮਹਾਂਪੁਰਸ਼ਾਂ ਨੇ ਹਾਜ਼ਰੀਆਂ ਭਰੀਆਂ |

ਪਿਛਲੀ ਖ਼ਬਰ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਨੂੰ ਸਮਰਪਿਤ ਕੱਢੀ ਸਾਈਕਲ ਰੈਲੀ <br/> ਅਗਲੀ ਖ਼ਬਰ ਕੋਟਲਾ ਬਥੂੰਨਗੜ੍ਹ ਵਿਖੇ ਸਰਪੰਚ ਵਲੋਂ ਖੇਡ ਸਟੇਡੀਅਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।