27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਨੂੰ ਸਮਰਪਿਤ ਕੱਢੀ ਸਾਈਕਲ ਰੈਲੀ <br/>

ਅਜੀਤ ਡੈਸਕ 20-09-2025
ਬਿਆਸ, 19 ਸਤੰਬਰ (ਪਰਮਜੀਤ ਸਿੰਘ ਰੱਖੜਾ)-ਸਰਦਾਰ ਵੱਲਭ ਭਾਈ ਪਟੇਲ ਦੀ ਜੈਯੰਤੀ ਨੂੰ ਸਮਰਪਿਤ ਜਿੱਥੇ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ | ਉਥੇ ਹੀ ਅੱਜ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਮਨਿੰਦਰ ਸਿੰਘ ਤੇ ਜ਼ਿਲ੍ਹਾ ਸਾਂਝ ਕੇਂਦਰ ਪੁਲਿਸ ਇੰਚਾਰਜ ਇੰਸਪੈਕਟਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਸਾਂਝ ਕੇਂਦਰ ਬਿਆਸ, ਬਾਬਾ ਬਕਾਲਾ ਸਾਹਿਬ ਅਤੇ ਖਲਚੀਆਂ ਦੀ ਟੀਮ ਵਲੋਂ ਬਿਆਸ ਵਿਚ ਪਿ੍ੰ: ਰਾਜੀਵ ਕਪੂਰ (ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਆਸ) ਦੇ ਸਹਿਯੋਗ ਨਾਲ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲੀ ਬੱਚਿਆਂ ਵਲੋਂ ਨਸ਼ਿਆਂ ਖ਼ਿਲਾਫ਼ ਇੱਕਜੁੱਟਤਾ ਦੇ ਨਾਲ ਸੁਨੇਹਾ ਦਿੰਦੇ ਹੋਏ ਸਾਈਕਲ ਰੈਲੀ ਕੱਢੀ ਗਈ | ਇਸ ਮੌਕੇ ਗੱਲਬਾਤ ਦੌਰਾਨ ਸਾਂਝ ਕੇਂਦਰ ਸਟਾਫ ਮੈਡਮ ਬਬਲਦੀਪ ਕੌਰ ਨੇ ਦੱਸਿਆ ਕਿ ਅੱਜ ਲਗਾਏ ਸੈਮੀਨਾਰ ਦੌਰਾਨ ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਲਈ ਜਾਗਰੂਕ ਕੀਤਾ ਗਿਆ ਹੈ | ਪਿ੍ੰ: ਰਾਜੀਵ ਕਪੂਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਬੇਹਦ ਵਧੀਆ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਅੱਜ ਸਾਂਝ ਕੇਂਦਰ ਸਟਾਫ ਵਲੋਂ ਬੜੇ ਵਧੀਆ ਢੰਗ ਨਾਲ ਬੱਚਿਆਂ ਨੂੰ ਵੱਖ-ਵੱਖ ਵਿਸ਼ਿਆਂ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ | ਇਸ ਮੌਕੇ ਏ. ਐੱਸ. ਆਈ. ਅਮਨਦੀਪ ਸਿੰਘ, ਰਣਧੀਰ ਸਿੰਘ, ਮੈਡਮ ਮਨਪ੍ਰੀਤ ਕੌਰ, ਮੈਡਮ ਬਬਲਦੀਪ ਕੌਰ, ਸਤਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 28 ਤੋਂ ਕਲਮ ਛੋੜ ਹੜਤਾਲ ਕਰਨ ਦੀ ਚਿਤਾਵਨੀ <br/> ਅਗਲੀ ਖ਼ਬਰ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਬਰਸੀ ਸ਼ਰਧਾ ਨਾਲ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।