27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਸੁਲਤਾਨ ਸਿੰਘ ਦੇ ਵਿਦਿਆਰਥੀਆਂ ਨੇ ਤਗਮੇ ਜਿੱਤੇ <br/>

ਅਜੀਤ ਡੈਸਕ 20-09-2025
ਮਜੀਠਾ, 19 ਸਤੰਬਰ (ਮਨਿੰਦਰ ਸਿੰਘ ਸੋਖੀ)-ਸ਼੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਸੁਲਤਾਨ ਸਿੰਘ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਮਿਲੇਨੀਅਮ ਸਕੂਲ ਅੰਮਿ੍ਤਸਰ ਵਿਖੇ ਸਕੂਲੀ ਵਿਦਿਆਰਥੀਆਂ ਦੇ ਹੋਏ 10 ਮੀਟਰ ਦੇ ਅੰਤਰ ਸਕੂਲ ਸ਼ੂਟਿੰਗ ਮੁਕਾਬਲੇ ਵਿਚ ਇਕ ਸੋਨੇ ਦਾ ਅਤੇ ਚਾਰ ਚਾਂਦੀ ਦੇ ਤਗਮੇ ਜਿੱਤੇ | ਸਕੂਲ ਪਿ੍ੰਸੀਪਲ ਵਿਨੋਦ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਹਲਕਾ ਮਜੀਠਾ ਦੇ ਕਿਸੇ ਸਕੂਲ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਸ਼ੂਟਿੰਗ ਮੁਕਾਬਲੇ ਵਿਚ ਭਾਗ ਲਿਆ ਹੈ |
ਪਿ੍ੰਸੀਪਲ ਵਿਨੋਦ ਸ਼ਰਮਾ ਨੇ ਅਗੇ ਦੱਸਿਆ ਜ਼ਿਲ੍ਹੇ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਇਹ ਵਿਦਿਆਰਥੀ ਸਟੇਟ ਪੱਧਰੀ ਮੁਕਾਬਲੇ ਵਿਚ ਹਿੱਸਾ ਲੈਣਗੇ | ਇਸ ਮੌਕੇ ਪਿ੍ੰਸੀਪਲ ਵਿਨੋਦ ਸ਼ਰਮਾ ਦੇ ਨਾਲ ਡੀ.ਪੀ. ਇਕਬਾਲ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੱਚਰ ਦੀ ਅਗਵਾਈ 'ਚ ਕੱਥੂਨੰਗਲ ਮੀਟਿੰਗ 'ਚ ਵੱਡੀ ਗਿਣਤੀ 'ਚ ਲੋਕਾਂ ਕੀਤੀ ਸ਼ਮੂਲੀਅਤ-ਸੀਨੀਅਰ ਕਾਂਗਰਸੀ ਆਗੂ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 28 ਤੋਂ ਕਲਮ ਛੋੜ ਹੜਤਾਲ ਕਰਨ ਦੀ ਚਿਤਾਵਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।