ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜ ਸਭਾ ਮੈਂਬਰ ਤੇ ਸਾਬਕਾ ਕਿ੍ਕਟਰ ਹਰਭਜਨ ਸਿੰਘ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਪੈਂਦੇ ਪਿੰਡ ਭਿੰਡੀ ਸੈਦਾਂ ਵਿਖੇ ਪਹੁੰਚ ਕੇ 13-13 ਫਾਊਾਡੇਸ਼ਨ ਵਲੋਂ ਹੜ੍ਹ ਪੀੜਤ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਡਾ. ਸਵੈਮਾਨ ਸਿੰਘ ਦੀ ਟੀਮ ਨੂੰ 2 ਐਂਬੂਲੈਂਸਾਂ ਭੇਟ ਕੀਤੀਆਂ ਅਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੀ ਵੰਡੀ ਗਈ | ਇਸ ਮੌਕੇ ਡਾ: ਸਵੈਮਾਨ ਸਿੰਘ ਦੀ ਅਗਵਾਈ 'ਚ ਚੱਲ ਰਹੀ 5 ਰਿਵਰਜ਼ ਹਾਰਟ ਸੰਸਥਾ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਰਾਜ ਸਭਾ ਮੈਂਬਰ ਤੇ ਸਾਬਕਾ ਕਿ੍ਕਟਰ ਹਰਭਜਨ ਸਿੰਘ ਨੇ ਕਿਹਾ ਕਿ ਜਲਦੀ ਹੀ ਪੰਜਾਬ ਮੁੜ ਆਪਣੇ ਪੈਰਾਂ ਸਿਰ ਖੜ੍ਹਾ ਹੋਵੇਗਾ | ਇਸ ਮੌਕੇ 5 ਰੀਵਰਜ਼ ਹਾਰਟ ਸੰਸਥਾ ਦੀ ਟੀਮ ਦੇ ਸੀਨੀਅਰ ਡਾ. ਅਵਤਾਰ ਸਿੰਘ, ਡਾ: ਬਕਸ਼ਪ੍ਰੀਤ ਸਿੰਘ, ਡਾ: ਗੁਰਸਿਮਰਨ ਸਿੰਘ, ਪਹਿਲਵਾਨ ਭੁਪਿੰਦਰ ਸਿੰਘ ਬੋਹਲੀਆਂ, ਪਹਿਲਵਾਨ ਨਰਿੰਦਰ ਸਿੰਘ ਬੋਹਲੀਆਂ, ਡਾ: ਪੁਨੀਤ ਅਤੇ ਪਹਿਲਵਾਨ ਰਿਸ਼ੂ ਅਜਨਾਲਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |