27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਈਰਾਨ ਵਿਚ ਫਸੇ ਨੌਜਵਾਨ ਨੂੰ ਅਗਵਾਕਾਰਾਂ ਤੋਂ ਛਡਾਉਣ ਲਈ ਵਿਧਾਇਕ ਧਾਲੀਵਾਲ ਨੇ ਭਾਰਤੀ ਦੂਤਘਰ ਤੋਂ ਮਦਦ ਮੰਗੀ <br/>

ਅਜੀਤ ਡੈਸਕ 20-09-2025
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਗ੍ਰੰਥਗੜ੍ਹ ਦੇ 27 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ, ਜੋ ਕਿ ਇੰਗਲੈਂਡ ਦੇ ਇਕ ਫ਼ਰਜ਼ੀ ਏਜੰਟ ਦੇ ਚੱਕਰ ਵਿਚ ਫਸ ਕੇ ਈਰਾਨ ਪਹੁੰਚ ਗਿਆ ਅਤੇ ਉੱਥੇ ਅਗਵਾਕਾਰਾਂ ਨੇ ਉਸ ਨੂੰ ਬੰਦੀ ਬਣਾ ਕੇ ਪਰਿਵਾਰ ਤੋਂ ਲੱਖਾਂ ਰੁਪਏ ਦੀ ਫਿਰੌਤੀ ਮੰਗੀ ਹੈ ਦੇ ਸੰਬੰਧ ਵਿਚ ਪੰਜਾਬ ਦੇ ਸਾਬਕਾ ਐੱਨ. ਆਰ. ਆਈ. ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਈਰਾਨ ਸਥਿਤ ਭਾਰਤੀ ਦੂਤਘਰ ਤੋਂ ਮਦਦ ਦੀ ਗੁਹਾਰ ਲਗਾਈ ਹੈ | ਅੱਜ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਅਤੇ ਹੌਸਲਾ ਦੇਣ ਲਈ ਪਹੁੰਚੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਗੁਰਪ੍ਰੀਤ ਸਿੰਘ ਦੀ ਸੁਰੱਖਿਅਤ ਵਾਪਸੀ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਮੈਂ ਇਸ ਬਾਬਤ ਈਰਾਨ ਸਥਿਤ ਭਾਰਤੀ ਦੂਤਘਰ ਕੋਲੋਂ ਪੰਜਾਬ ਦੇ ਐੱਨ. ਆਰ. ਆਈ. ਮੰਤਰੀ ਸ੍ਰੀ ਸੰਜੀਵ ਅਰੋੜਾ ਰਾਹੀਂ ਮਦਦ ਮੰਗੀ ਹੈ ਅਤੇ ਆਸ ਹੈ ਕਿ ਛੇਤੀ ਹੀ ਇਹ ਮਸਲਾ ਭਾਰਤੀ ਦੂਤਘਰ ਦੀ ਮਦਦ ਨਾਲ ਹੱਲ ਕਰ ਲਿਆ ਜਾਵੇਗਾ | ਇਸ ਮੌਕੇ ਦਫ਼ਤਰ ਸਕੱਤਰ ਗੁਰਜੰਟ ਸਿੰਘ ਸੋਹੀ, ਨੌਜਵਾਨ ਗੁਰਪ੍ਰੀਤ ਸਿੰਘ ਦੇ ਪਿਤਾ ਬਲਕਾਰ ਸਿੰਘ, ਹਲਕਾ ਸੰਗਠਨ ਇੰਚਾਰਜ ਸਰਪੰਚ ਲਵਪ੍ਰੀਤ ਸਿੰਘ ਹਰੜ, ਭੁਪਿੰਦਰ ਸਿੰਘ ਮਾਣਾ ਨਾਨਕਪੁਰਾ ਥੇਹ, ਸਰਪੰਚ ਜਗਰੂਪ ਸਿੰਘ ਗ੍ਰੰਥਗੜ੍ਹ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ-ਅਸ਼ਵਨੀ ਸ਼ਰਮਾ <br/> ਅਗਲੀ ਖ਼ਬਰ ਰਾਜ ਸਭਾ ਮੈਂਬਰ ਹਰਭਜਨ ਸਿੰਘ ਵਲੋਂ ਹੜ੍ਹ ਪੀੜਤ ਲੋਕਾਂ ਦੀ ਸੇਵਾ ਲਈ 13-13 ਫਾਊਾਡੇਸ਼ਨ ਵਲੋਂ ਡਾਕਟਰ ਸਵੈਮਾਨ ਸਿੰਘ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।