ਰਾਮ ਤੀਰਥ, 20 ਸਤੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਤੋਲਾ ਨੰਗਲ ਵਿਖੇ ਐੱਨ.ਆਰ.ਆਈ. ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਮਾਹੀ ਸਿੰਘ ਦੀ ਯਾਦ ਵਿਚ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ ਦੇ ਦੂਸਰੇ ਦਿਨ ਰਾਤ ਦੇ ਭਾਰੀ ਦੀਵਾਨ ਸਜਾਏ ਗਏ | ਬਾਬਾ ਹਰਭਜਨ ਸਿੰਘ ਕੁੱਲੀ ਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲਿਆਂ ਦੀ ਸਰਪ੍ਰਸਤੀ ਹੇਠ ਸਜਾਏ ਗਏ ਭਾਰੀ ਦੀਵਾਨ ਵਿਚ ਰਾਗੀ ਭਾਈ ਪੂਜਨੀਕ ਸਿੰਘ ਅੰਮਿ੍ਤਸਰ ਵਾਲੇ, ਢਾਡੀ ਭਾਈ ਮਿਲਖਾ ਸਿੰਘ ਮੌਜੀ, ਕਥਾ ਵਾਚਕ ਭਾਈ ਦਿਲਬਾਗ ਸਿੰਘ ਬਲੇਅਰ ਨੇ ਸੰਗਤਾਂ ਨੂੰ ਗੁਰਮਤਿ ਇਤਿਹਾਸ ਨਾਲ ਜੋੜਿਆ | ਮੰਚ ਸੰਚਾਲਕ ਦੇ ਫਰਜ਼ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਸ਼ਪਾਲ ਸਿੰਘ ਵਲੋਂ ਬਾਖੂਬੀ ਨਿਭਾਏ ਗਏ | ਕੱਲ੍ਹ 17 ਸਤੰਬਰ ਦਿਨ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ, ਕਵੀਸ਼ਰ ਭਾਈ ਸੁਲੱਖਣ ਸਿੰਘ ਰਿਆੜ, ਢਾਡੀ ਭਾਈ ਸਤਨਾਮ ਸਿੰਘ ਲਾਲੂ ਘੁੰਮਣ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ | ਸ਼ਾਮ ਨੂੰ ਕੁੜੀਆਂ ਅਤੇ ਮੁੰਡਿਆਂ ਦੀਆਂ ਇੰਟਰਨੈਸ਼ਨਲ ਕਬੱਡੀ ਟੀਮਾਂ ਦੇ ਸ਼ੋਅ ਮੈਚ ਹੋਣਗੇ |