ਚੇਤਨਪੁਰਾ, 20 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਕਾਨੂੰਨਗੋ ਜਸਪਾਲ ਸਿੰਘ ਗਿੱਲ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਰਸ਼ਪਾਲ ਸਿੰਘ ਗਿੱਲ ਦੇ ਪਿਤਾ ਨੰਬਰਦਾਰ ਅਜੀਤ ਸਿੰਘ ਗਿੱਲ ਕੰਦੋਵਾਲੀ ਅਤੇ ਮਾਤਾ ਦਲਜੀਤ ਕੌਰ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਬਾਬਾ ਲੰਗਰ ਭਗਤ ਸਾਹਿਬ ਕੰਦੋਵਾਲੀ ਵਿਖੇ ਹੋਇਆ | ਇਸ ਮੌਕੇ ਰਾਗੀ ਜਥੇ ਵਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਮੇਅਰ ਅੰਮਿ੍ਤਸਰ ਕਰਮਜੀਤ ਸਿੰਘ ਰਿੰਟੂ, ਸੁਖਬੀਰ ਸਿੰਘ ਸੁੱਖ ਧਾਲੀਵਾਲ, ਫਾਰਮਾਸਿਸਟ ਆਗੂ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਦਿਲਰਾਜ ਸਿੰਘ ਸਰਕਾਰੀਆ, ਸ਼ੂਗਰ ਮਿਲ ਆਗੂ ਪਲਵਿੰਦਰ ਸਿੰਘ ਸੰਗਤਪੁਰਾ, ਡਾ. ਬਚਿੱਤਰ ਸਿੰਘ ਆਦਿ ਸ਼ਖਸੀਅਤਾਂ ਨੇ ਨੰਬਰਦਾਰ ਅਜੀਤ ਸਿੰਘ ਅਤੇ ਸ੍ਰੀਮਤੀ ਦਲਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ | ਇਸ ਮੌਕੇ ਬਾਬਾ ਹਰਭਜਨ ਸਿੰਘ ਕਾਰ ਸੇਵਾ ਵਾਲੇ, ਬਾਬਾ ਪ੍ਰਭਜੀਤ ਸਿੰਘ ਕਾਰ ਸੇਵਾ ਵਾਲੇ, ਬਲਦੇਵ ਸਿੰਘ ਬੱਬੂ ਚੇਤਨਪੁਰਾ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ, ਬਾਬਾ ਮਲਕੀਤ ਸਿੰਘ ਭੱਟੀ, ਸਾ. ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਰਸ਼ੋਤਮ ਸਿੰਘ ਖਤਰਾਏ ਖੁਰਦ, ਸੀ. ਕਾਂਗਰਸੀ ਆਗੂ ਅਮਨਦੀਪ ਸਿੰਘ ਝੰਡੇਰ, ਪ੍ਰਧਾਨ ਸੁੱਖ ਗਿੱਲ, ਨੰਬਰਦਾਰ ਸੰਦੀਪ ਸਿੰਘ, ਸਰਪੰਚ ਹਰਪ੍ਰੀਤ ਸਿੰਘ ਕੰਦੋਵਾਲੀ, ਕਾਂਗਰਸੀ ਆਗੂ ਰਮਿੰਦਰ ਸਿੰਘ ਝੰਡੇਰ, ਸਾ. ਸਰਪੰਚ ਜੱਸ ਕੋਟਲੀ, ਡਾ. ਮਨਜੀਤ ਸਿੰਘ ਰਟੋਲ ਐੱਸ. ਐੱਮ. ਓ., ਲਖਵਿੰਦਰ ਸਿੰਘ, ਅਮਨਜੀਤ ਸਿੰਘ, ਜਸਬੀਰ ਸਿੰਘ ਗਿੱਲ, ਰੇਸ਼ਮ ਸਿੰਘ ਚਮਿਆਰੀ, ਐਡਵੋਕੇਟ ਹਰਜਿੰਦਰ ਸਿੰਘ, ਨਰਿੰਦਰ ਸਿੰਘ ਸਰਕਾਰੀਆ, ਜਸਵੰਤ ਸਿੰਘ ਸੇਖੋਂ, ਹਰਪਾਲ ਸਿੰਘ ਸਮਰਾ, ਸੰਜੀਵ ਦੇਵਗਨ, ਰਜੀਵ ਕੁਮਾਰ, ਅਰਵਿੰਦਰ ਸਿੰਘ, ਮਹਾਂਬੀਰ ਸਿੰਘ ਗਿੱਲ, ਸੁਖਵੰਤ ਚੇਤਨਪੁਰੀ, ਨਿਰਵੈਲ ਸਿੰਘ, ਰਣਬੀਰ ਸਿੰਘ ਮਿੰਟੂ, ਗੁਰਦੇਵ ਸਿੰਘ ਢਿੱਲੋਂ, ਕਵੰਲਜੀਤ ਸਿੰਘ ਪੈਰਾ ਮੈਡੀਕਲ ਆਦਿ ਹਾਜ਼ਰ ਸਨ |