16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅਜਨਾਲਾ ਖੇਤਰ ਦੇ ਕਈ ਪਿੰਡਾਂ ਵਿਚ ਹਾਲੇ ਤੱਕ ਵੀ ਝੋਨੇ ਦੀਆਂ ਪੱਕੀਆਂ ਫ਼ਸਲਾਂ ਪਾਣੀ ਵਿਚ ਡੁੱਬੀਆਂ-ਡਾ: ਸਤਨਾਮ ਸਿੰਘ ਅਜਨਾਲਾ <br/>

ਅਜੀਤ ਡੈਸਕ 21-09-2025
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਅਜਨਾਲਾ ਖੇਤਰ ਵਿਚ ਹੜ੍ਹ ਆਏ ਨੂੰ 25-26 ਦਿਨ ਹੋ ਗਏ ਹਨ ਪ੍ਰੰਤੂ ਅਜੇ ਵੀ ਬਹੁਤ ਸਾਰੇ ਝੋਨੇ ਵਾਲੇ ਰਕਬੇ ਵਿਚ ਪਾਣੀ ਖੜ੍ਹਾ ਹੈ ਇਨ੍ਹਾਂ ਕਿਸਾਨਾਂ ਨੂੰ ਡਾਹਢੀ ਚਿੰਤਾ ਸਤਾ ਰਹੀ ਹੈ ਕਿ ਸਾਡੀ ਕਣਕ ਵੀ ਬੀਜੀ ਨਹੀਂ ਜਾਵੇਗੀ | ਅਜਿਹੇ ਹਾਲਾਤਾਂ ਦਾ ਪ੍ਰਗਟਾਵਾ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਦੱਸਿਆ ਕਿ ਇਸ ਕਰਕੇ ਅਸੀਂ ਇਹ ਮੰਗ ਕਰ ਰਹੇ ਹਾਂ ਕਿ ਵਿਸ਼ੇਸ਼ ਗਿਰਦਾਵਰੀ ਕਰਦਿਆਂ ਅਜਿਹੇ ਕਿਸਾਨਾਂ ਨੂੰ ਫ਼ਸਲਾਂ ਦੇ ਖ਼ਰਾਬਾ ਦੂਗਣਾਂ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਕਿਸਾਨ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਮੁੜ ਪੈਰਾਂ 'ਤੇ ਖੜਾ ਕਰਨ ਲਈ 40 ਫ਼ੀਸਦੀ ਤੋਂ ਵੱਧ ਖ਼ਰਾਬੇ ਲਈ 70 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰ ਦੇ ਘਰ ਦੀਵਾ ਜਗਾਉਣ ਲਈ ਉਨ੍ਹਾਂ ਵਾਸਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤੇ ਜਾਣ | ਇਸ ਮੌਕੇ ਸਮੂਹ ਆਗੂਆਂ ਵਲੋਂ ਹੁਣ ਤੱਕ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਨਾ ਫੜਨ ਦੇ ਰੋਸ 'ਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ |

ਪਿਛਲੀ ਖ਼ਬਰ ਆਯੂਰਪਾਵਰ ਪਲਾਂਟ ਦਾ ਹੜ੍ਹਾਂ ਨਾਲ ਭਾਰੀ ਨੁਕਸਾਨ, ਕੰਟਰੋਲ ਰੂਮ, ਟਰਾਂਸਫਾਰਮਰ, ਇਨਵਰਟਰ, ਸੋਲਰ ਪਲੇਟਾਂ ਪੂਰੀ ਤਰ੍ਹਾਂ... ਅਗਲੀ ਖ਼ਬਰ ਨੰਬਰਦਾਰ ਅਜੀਤ ਸਿੰਘ ਅਤੇ ਦਲਜੀਤ ਕੌਰ ਕੰਦੋਵਾਲੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।