16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੁਖਬੀਰ ਦੀ ਅਗਵਾਈ 'ਚ ਆਗੂ ਤੇ ਵਰਕਰ ਹੜ੍ਹ ਪੀੜਤਾਂ ਦੀ ਕਰ ਰਹੇ ਹਰ ਸੰਭਵ ਮਦਦ-ਧਰਮਬੀਰ ਸੋਹੀ, ਬਲਜਿੰਦਰ ਬੁੱਟਰ <br/>

ਅਜੀਤ ਡੈਸਕ 21-09-2025
ਜੇਠੂਵਾਲ, 20 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਹੜਾਂ ਕਾਰਨ ਜਿਹੜੇ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਦਾ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਹੋ ਗਿਆ ਹੈ | ਉਨ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਕੇ ਮੌਕੇ 'ਤੇ ਹੀ ਹਰ ਤਰ੍ਹਾਂ ਦੀ ਮਾਲੀ ਮਦਦ ਵਜੋਂ ਸਹਾਇਤਾ ਕਰ ਰਹੇ ਹਨ | ਜਿਸ ਤੋਂ ਸਾਬਿਤ ਹੁੰਦਾ ਹੈ ਕਿ ਅਕਾਲੀ ਦਲ ਨੇ ਹੜ੍ਹ ਪੀੜਤਾਂ ਨਾਲ ਚਟਾਨ ਵਾਂਗ ਖੜ੍ਹੇ ਹੋਣ ਦਾ ਸਬੂਤ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸਰਕਲ ਪੰਡੋਰੀ ਦੇ ਪ੍ਰਧਾਨ ਧਰਮਬੀਰ ਸਿੰਘ ਸੋਹੀ ਤੇ ਯੂਥ ਅਕਾਲੀ ਦਲ ਸਰਕਲ ਪੰਡੋਰੀ ਦੇ ਪ੍ਰਧਾਨ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ ਨੇ ਸਾਂਝੇ ਤੌਰ 'ਤੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਹਲਕਾ ਅਟਾਰੀ ਦੇ ਅਕਾਲੀ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ 'ਚ ਪਾਰਟੀ ਦੇ ਹੁਕਮਾਂ ਤਹਿਤ ਅਜਨਾਲਾ, ਰਮਦਾਸ, ਡੇਰਾ ਬਾਬਾ ਨਾਨਕ ਸਮੇਤ ਹੋਰ ਜਿਨ੍ਹਾਂ ਪਿੰਡਾਂ 'ਚ ਪਾਣੀ ਆਇਆ ਹੈ ਲੋੜੀਂਦੀ ਸਮੱਗਰੀ ਵੰਡ ਰਹੇ ਹਨ | ਇਸ ਮੌਕੇ ਨੰਬਰਦਾਰ ਭੁਪਿੰਦਰ ਸਿੰਘ ਸੋਹੀ, ਸ਼ੇਰਾ ਸੋਹੀ, ਗੁਰਜਿੰਦਰ ਸਿੰਘ ਹਜਰਾ, ਅਮਨਦੀਪ ਸਿੰਘ ਸੰਧੂ, ਸ਼ਰਨਜੀਤ ਸਿੰਘ ਸੋਹੀ ਆਦਿ ਸ਼ਾਮਿਲ

ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਵਲੋਂ ਐੱਸ.ਡੀ.ਐੱਮ. ਦਫ਼ਤਰ ਮੂਹਰੇ ਧਰਨਾ <br/> ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਬਾਬਾ ਗਮਚੁੱਕ ਜੀ ਦੇ ਸਾਲਾਨਾ ਜੋੜ ਮੇਲੇ ਵਿਚ ਭਰੀ ਹਾਜ਼ਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।