16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਜ਼ਦੂਰ ਮੁਕਤੀ ਮੋਰਚਾ ਅਤੇ ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਵਲੋਂ ਐੱਸ.ਡੀ.ਐੱਮ. ਦਫ਼ਤਰ ਮੂਹਰੇ ਧਰਨਾ <br/>

ਅਜੀਤ ਡੈਸਕ 21-09-2025
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਜ਼ਦੂਰ ਮੁਕਤੀ ਮੋਰਚਾ ਅਤੇ ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਵਲੋਂ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਧਰਨਾ ਦਿੱਤਾ | ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਨਿਰਮਲ ਸਿੰਘ ਛੱਜਲਵੱਡੀ, ਮੰਗਲ ਸਿੰਘ ਧਰਮਕੋਟ, ਦਲਬੀਰ ਭੋਲਾ, ਸ਼ਮਸ਼ੇਰ ਸਿੰਘ ਹੇਰ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਜੇਕਰ ਪਾਣੀ ਛੱਡਣ ਸਮੇਂ ਪੂਰੀ ਪੂਰੀ ਚੌਕਸੀ ਵਰਤੀ ਜਾਂਦੀ ਅਤੇ ਹੜ੍ਹਾਂ ਤੋਂ ਪਹਿਲਾਂ ਦਰਿਆਵਾਂ ਨਹਿਰਾਂ ਅਤੇ ਕੱਸੀਆਂ ਦੀ ਪੂਰੀ ਤਰ੍ਹਾਂ ਸਫ਼ਾਈ ਕੀਤੀ ਜਾਂਦੀ ਤਾਂ ਭਿਆਨਕ ਹੜ੍ਹਾਂ ਦੀ ਤਬਾਹੀ ਤੋਂ ਬਚਿਆ ਜਾ ਸਕਦਾ ਸੀ | ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਘੱਟੋ-ਘੱਟ 20 ਹਜਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ | ਇਸ ਸਮੇਂ ਸਟੇਜ ਸਕੱਤਰ ਨਰਿੰਦਰ ਤੇੜਾ ਤੋਂ ਇਲਾਵਾ ਹੁਸ਼ਿਆਰ ਸਿੰਘ ਝੰਡੇਰ, ਰਾਜੂ ਲੱਖੂਵਾਲ, ਭੁਪਿੰਦਰ ਸਿੰਘ ਮੀਰਾਂਕੋਟ, ਹਰਜੀਤ ਕੌਰ ਲੱਖੂਵਾਲ, ਗੁਰਦੇਵ ਸਿੰਘ ਮਾਕੋਵਾਲ ਅਤੇ ਨਿਸ਼ਾਨ ਸਿੰਘ ਚੱਕ ਔਲ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸੁਖਬੀਰ ਦੀ ਅਗਵਾਈ 'ਚ ਆਗੂ ਤੇ ਵਰਕਰ ਹੜ੍ਹ ਪੀੜਤਾਂ ਦੀ ਕਰ ਰਹੇ ਹਰ ਸੰਭਵ ਮਦਦ-ਧਰਮਬੀਰ ਸੋਹੀ, ਬਲਜਿੰਦਰ ਬੁੱਟਰ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।