16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 21-09-2025
ਮਜੀਠਾ, 20 ਸਤੰਬਰ (ਜਗਤਾਰ ਸਿੰਘ ਸਹਿਮੀ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਲੁੱਧੜ ਬਲਾਕ ਮਜੀਠਾ-1 ਵਲੋਂ ਹੈੱਡਮਾਸਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਸੈਂਟਰ ਪੱਧਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਹੋਏ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਹੈੱਡਮਾਸਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲੁੱਧੜ ਸਕੂਲ ਦੇ ਵਿਦਿਆਰਥੀਆਂ ਨੇ ਕਬੱਡੀ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲੜਕਿਆਂ ਨੇ ਪਹਿਲਾ ਸਥਾਨ ਅਤੇ ਲੜਕੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਐਥਲੈਟਿਕ ਮੁਕਾਬਲਿਆਂ ਵਿਚ ਵੀ ਵਿਦਿਆਰਥੀਆਂ ਨੇ 100 ਮੀਟਰ ਅਤੇ 200 ਮੀਟਰ ਦੌੜਾਂ ਵਿਚ ਪਹਿਲਾ ਤੇ ਦੂਸਰਾ ਸਥਾਨ ਹਾਸਲ ਕੀਤਾ | ਲੰਬੀ ਛਾਲ ਦੇ ਮੁਕਾਬਲੇ ਵਿਚ ਵੀ ਸਕੂਲ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ | ਸਰਪੰਚ ਰਾਜ ਕੁਮਾਰ ਲੁੱਧੜ ਨੇੇ ਵਿਦਿਆਰਥੀਆਂ ਨੂੰ ਇਨਾਮ ਅਤੇ ਪ੍ਰਮਾਣ ਪੱਤਰ ਤਕਸੀਮ ਕੀਤੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਡਾ. ਰਾਕੇਸ਼ ਕੁਮਾਰ ਸ਼ਰਮਾ, ਪਰਵੀਨ ਕੁਮਾਰੀ, ਮੈਂਬਰ ਅੰਗਰੇਜ਼ ਪਾਲ ਭਗਤ, ਮੈਂਬਰ ਰਾਜਵਿੰਦਰ ਕੌਰ, ਮੈਂਬਰ ਚਰਨਜੀਤ ਕੌਰ, ਮੈਂਬਰ ਗਿਆਨ ਕੌਰ, ਕੋਚ ਰਾਜਵਿੰਦਰ ਸਿੰਘ ਰੰਧਾਵਾ, ਮਾਸਟਰ ਮਨਮੋਹਨ ਸਿੰਘ, ਮਾਸਟਰ ਛਿੰਦਰ ਸਿੰਘ, ਸੰਦੀਪ ਸਿੰਘ ਲੁੱਧੜ, ਮੈਡਮ ਹਰਪਿੰਦਰ ਪਾਲ ਕੌਰ, ਰਤਿੰਦਰ ਕੌਰ, ਸੰਦੀਪ ਕੌਰ ਅਤੇ ਅੰਜਲੀ ਥਾਵਰੀਆ ਹਾਜ਼ਰ ਸਨ |

ਪਿਛਲੀ ਖ਼ਬਰ ਲਖਨਊ ਵਿਖੇ ਸਰਬਹਿੰਦ ਸਮਾਗਮਾਂ 'ਚ ਸ਼ਾਮਿਲ ਹੋਣ ਤੋਂ ਬਾਅਦ ਨਿਸ਼ਾਨ ਸਾਹਿਬ ਲੈ ਕੇ ਰਮਦਾਸ ਵਿਖੇ ਪੁੱਜੀਆਂ ਸੰਗਤਾਂ ਦਾ ਭਰ... ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਵਲੋਂ ਐੱਸ.ਡੀ.ਐੱਮ. ਦਫ਼ਤਰ ਮੂਹਰੇ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।