16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਏ.ਐਸ.ਆਈ ਤਰਸੇਮ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ <br/>

ਅਜੀਤ ਡੈਸਕ 21-09-2025
ਜੇਠੂਵਾਲ, 20 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)- ਸੁਪਰੀਮ ਕੋਰਟ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਪਰ ਸਖਤ ਕਾਰਵਾਈ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ. ਪੀ. ਮਨਿੰਦਰ ਸਿੰਘ ਵਲੋਂ ਜ਼ਿਲ੍ਹਾ ਅੰਦਰ ਪੁਲਿਸ ਥਾਣਿਆਂ ਨੂੰ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਬਣਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਏ.ਐੱਸ.ਆਈ. ਤਰਸੇਮ ਸਿੰਘ ਚੌਂਕੀ ਇੰਚਾਰਜ ਸੋਹੀਆ ਖੁਰਦ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕੀਤੀ ਗਈ ਮੀਟਿੰਗ ਦੌਰਾਨ ਲਾਮਬੰਦ ਕਰਦਿਆਂ ਕੀਤਾ | ੲ ਇਸ ਮੌਕੇ ਏ. ਐੱਸ. ਆਈ ਲੱਖਾ ਸਿੰਘ, ਸਾਬਕਾ ਸਰਪੰਚ ਧਰਮਬੀਰ ਸਿੰਘ ਸੋਹੀ, ਨੰਬਰਦਾਰ ਭੁਪਿੰਦਰ ਸਿੰਘ, ਸਰਪੰਚ ਗੁਰਮੇਜ ਸਿੰਘ ਮੈਹਣੀਆ, ਕਾਂਗਰਸੀ ਆਗੂ ਨਿਸ਼ਾਨ ਸਿੰਘ ਸੋਹੀ, ਸਾਬਕਾ ਸਰਪੰਚ ਹਰਪਾਲ ਸਿੰਘ ਜਗਤਪੁਰ ਬਜਾਜ, ਸਰਪੰਚ ਤਰਸੇਮ ਸਿੰਘ ਸਰੋਤਾ, ਸਰਪੰਚ ਨਵਪ੍ਰੀਤ ਸਿੰਘ ਸੋਹੀਆ ਸਰਪੰਚ, ਪ੍ਰਦੀਪ ਸਿੰਘ ਲਾਡਾ ਸੁਰਜੀਤ ਸਿੰਘ ਪੰਚ ਜੇਠੂਵਾਲ, ਗੁਰਮੀਤ ਸਿੰਘ ਜੇਠੂਵਾਲ, ਨਵਜੋਤ ਸਿੰਘ ਜੇਠੂਵਾਲ, ਬੇਅੰਤ ਸਿੰਘ ਸਾਬਕਾ ਸਰਪੰਚ ਮੈਹਣੀਆ ਕੁਹਾਰਾਂ ਸਮੇਤ ਹੋਰ ਇਲਾਕੇ ਦੇ ਸਰਪੰਚ ਪੰਚ ਸ਼ਾਮਲ ਸਨ |

ਪਿਛਲੀ ਖ਼ਬਰ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਫ਼ਦ ਨੇ ਚੇਅਰਮੈਨ ਮਾਰਕੀਟ ਕਮੇਟੀ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਸੀ ਪਾਈਟ ਕੈਂਪ ਰਣੀਕੇ ਵਿਖੇ ਆਰਮੀ ਮੇਜਰ ਅਤੇ ਟ੍ਰੇਨਿੰਗ ਅਫ਼ਸਰ ਨੇ ਨੌਜਵਾਨਾਂ ਨਾਲ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।