ਬਾਬਾ ਬਕਾਲਾ ਸਾਹਿਬ, 20 ਸਤੰਬਰ (ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜਨ ਆਉਂਦੀਆਂ ਦਾਣਾ ਮੰਡੀਆਂ ਬੁਤਾਲਾ, ਕਾਲੇਕੇ, ਖਿਲਚੀਆਂ, ਰਈਆ, ਸਠਿਆਲਾ ਵਿਚ ਸਰਕਾਰੀ ਖ੍ਰੀਦ ਘੱਟੋ ਘੱਟ ਨਿਰਧਾਰਤ ਮੱਲ 2389/- ਰੁਪਏ ਰੇਟ ਨਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਿਸਾਨਾਂ ਨੂੰ ਇਨ੍ਹਾਂ ਉਪਰੋਕਤ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਇੱਥੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ: ਸੁਰਜੀਤ ਸਿੰਘ ਕੰਗ (ਚੇਅਰਮੈਨ ਮਾਰਕੀਟ ਕਮੇਟੀ ਰਈਆ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਜੈਮਲ ਸਿੰਘ ਭੁੱਲਰ, ਕੌਂਸਲਰ ਪਰਮਜੀਤ ਸਿੰਘ, ਕੌਂਸਲਰ ਮਨਜਿੰਦਰ ਸਿੰਘ, ਕੌਂਸਲਰ ਰਵੀ ਸਿੰਘ ਅਤੇ ਹੋਰ ਹਾਜ਼ਰ ਸਨ |