27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਹੜ੍ਹ ਦੀ ਸਥਿਤੀ ਗੰਭੀਰ-ਹਰਿੰਦਰਪਾਲ ਸਿੰਘ ਚੰਦੂਮਾਜਰਾ <br/>

ਅਜੀਤ ਡੈਸਕ 30-08-2025
ਦੇਵੀਗੜ੍ਹ, 29 ਅਗਸਤ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੇਵੀਗੜ੍ਹ ਹਲਕੇ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਜਤਾਉਂਦੇ ਹੋਏ ਪ੍ਰਸ਼ਾਸਨ ਨੂੰ ਲਾਪਰਵਾਹ ਦੱਸਿਆ | ਉਨ੍ਹਾਂ ਕਿਹਾ ਕਿ 2023 ਦੇ ਹੜ੍ਹ ਤੋਂ ਪ੍ਰਸ਼ਾਸਨ ਨੇ ਕੋਈ ਸਿੱਖਿਆ ਨਹੀਂ ਲਈ | ਉਸ ਸਮੇਂ ਵੀ ਬੰਨ੍ਹਾਂ ਦੀ ਮੁਰੰਮਤ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਨਿਕਾਸੀ ਪ੍ਰਣਾਲੀ ਦੀ ਸਫ਼ਾਈ ਹੋਈ ਸੀ | ਅੱਜ ਵੀ ਦੁੱਖ ਦੀ ਗੱਲ ਹੈ ਕਿ ਉਹੀ ਇਤਿਹਾਸ ਦੁਹਰਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਨੇ ਵਾਰ-ਵਾਰ ਆਵਾਜ਼ ਉਠਾਈ ਪਰ ਕਿਸੇ ਨੇ ਗੰਭੀਰਤਾ ਨਾਲ ਨਹੀਂ ਸੁਣਿਆ | ਪ੍ਰਸ਼ਾਸਨ ਵਲੋਂ ਸਿਰਫ਼ ਅਲਰਟ ਜਾਰੀ ਕਰਨਾ ਹੀ ਕੰਮ ਬਣ ਗਿਆ ਹੈ | ਕਰੋੜਾਂ ਰੁਪਏ ਕਾਗ਼ਜ਼ੀ ਰਿਪੋਰਟਾਂ ਵਿਚ ਤਾਂ ਖ਼ਰਚ ਦੱਸੇ ਜਾਂਦੇ ਪਰ ਜ਼ਮੀਨੀ ਪੱਧਰ 'ਤੇ ਨਾ ਤਾਂ ਸਫ਼ਾਈ ਹੋਈ ਤੇ ਨਾ ਹੀ ਬੰਨ੍ਹਾਂ ਦੀ ਮੁਰੰਮਤ | ਇਹ ਸਾਰਾ ਪ੍ਰਸ਼ਾਸਨ ਦੀ ਅਣਗਹਿਲੀ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਨੂੰ ਰੋਕਿਆ ਤਾਂ ਨਹੀਂ ਜਾ ਸਕਦਾ ਪਰ ਜੇਕਰ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਸਮਝਦਾ ਤਾਂ ਹਾਲਾਤਾਂ ਨੂੰ ਕਾਬੂ ਕੀਤਾ ਜਾ ਸਕਦਾ ਸੀ | ਲੋਕਾਂ ਨੂੰ ਛੱਡ ਦਿੱਤਾ ਗਿਆ ਹੈ ਆਪਣੇ ਆਪ ਸੰਘਰਸ਼ ਕਰਨ ਲਈ, ਜੋ ਬਹੁਤ ਹੀ ਦੁਖਦਾਈ ਗੱਲ ਹੈ | ਚੰਦੂਮਾਜਰਾ ਨੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਜ਼ਮੀਨੀ ਹਾਲਾਤ ਵੇਖਣ ਲਈ ਆਪਣੀ ਟੀਮ ਸਮੇਤ ਇਲਾਕੇ ਵਿਚ ਆਉਣ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਤੁਰੰਤ ਸਹਾਇਤਾ ਕੀਤੀ ਜਾਵੇ, ਰਾਹਤ ਕੈਂਪ ਲਗਾਏ ਜਾਣ ਅਤੇ ਮੁਆਵਜ਼ਾ ਨਿਸ਼ਚਿਤ ਕੀਤਾ ਜਾਵੇ | ਪ੍ਰਸ਼ਾਸਨ ਦਾ ਇਹ ਫ਼ਰਜ਼ ਹੈ ਕਿ ਕੁਦਰਤੀ ਆਫ਼ਤਾਂ ਵਿਚ ਲੋਕਾਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਯਕੀਨੀ ਬਣਾਵੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਵੀ ਸਮਾਂ ਹੈ, ਜਿੰਨੇ ਇੰਤਜ਼ਾਮ ਹੋ ਸਕਦੇ ਹਨ, ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਹੋਰ ਨੁਕਸਾਨ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ |

ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਲੜਾਈ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ -ਡਾ. ਬਲਬੀਰ ਸਿੰਘ <br/> ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।