26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹਾਂ ਕਾਰਨ ਤਬਾਹੀ ਲਈ ਭਾਖੜਾ ਮੈਨੇਜਮੈਂਟ ਜ਼ਿੰਮੇਵਾਰ-ਨਰਿੰਦਰ ਸਿੰਘ ਲੇਹਲਾਂ <br/>

ਅਜੀਤ ਡੈਸਕ 30-08-2025
ਦੇਵੀਗੜ੍ਹ, 29 ਅਗਸਤ (ਰਾਜਿੰਦਰ ਸਿੰਘ ਮੌਜੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਲੇਹਲਾਂ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਹੜ੍ਹਾਂ ਨਾਲ ਜੁੜੇ ਮਾਮਲਿਆਂ 'ਤੇ ਗੰਭੀਰ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਵਕਤ ਪੰਜਾਬ ਹੜ੍ਹਾਂ ਦੇ ਭਾਰੀ ਪ੍ਰਕੋਪ ਦਾ ਸਾਹਮਣਾ ਕਰ ਰਿਹਾ ਹੈ | ਇਹ ਸਿਰਫ਼ ਕੁਦਰਤੀ ਆਫ਼ਤ ਨਹੀਂ ਸਗੋਂ ਭਾਖੜਾ ਮੈਨੇਜਮੈਂਟ ਦੀ ਨਾਲਾਇਕੀ ਦਾ ਨਤੀਜਾ ਵੀ ਹੈ | ਜਿਹੜਾ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਬਾਵਜੂਦ ਪਾਣੀ ਛੱਡਣ ਦੀ ਸਹੀ ਯੋਜਨਾ ਨਹੀਂ ਬਣਾ ਸਕਿਆ ਅਤੇ ਨਾ ਹੀ ਸਥਿਤੀ 'ਤੇ ਕਾਬੂ ਪਾਉਣ ਲਈ ਢੰਗ ਦੇ ਕਦਮ ਚੁੱਕੇ | ਲੇਹਲਾਂ ਨੇ ਸਾਫ਼ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਹਜ਼ਾਰਾਂ ਕਿਸਾਨ ਬਰਬਾਦ ਹੋ ਗਏ ਹਨ | ਖੇਤਾਂ ਵਿਚ ਖੜ੍ਹੀ ਫ਼ਸਲ ਪਾਣੀ ਹੇਠ ਆ ਗਈ ਹੈ ਅਤੇ ਪਸ਼ੂਆਂ ਦੇ ਚਾਰੇ ਦੀ ਘਾਟ ਪੈ ਗਈ ਹੈ | ਇਸ ਸੰਕਟਮਈ ਘੜੀ ਵਿਚ ਕੇਂਦਰ ਤੇ ਪੰਜਾਬ ਸਰਕਾਰ ਦੋਹਾਂ ਦੀ ਜ਼ਿੰਮੇਵਾਰੀ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਮੰਗ ਕੀਤੀ ਕਿ ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਨੂੰ ਘੱਟੋ-ਘੱਟ 80 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਘਰਾਂ ਅਤੇ ਖੇਤਾਂ ਦੀ ਦੁਬਾਰਾ ਸੰਭਾਲ ਕਰ ਸਕਣ | ਇਸ ਦੇ ਨਾਲ ਹੀ ਘਰਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਵੀ ਵੱਖਰੇ ਤੌਰ 'ਤੇ ਕੀਤੀ ਜਾਵੇ | ਲੇਹਲਾਂ ਨੇ ਕਿਹਾ ਕਿ ਇਸ ਸਮੇਂ ਲੋੜ ਹੈ ਕਿ ਪੂਰਾ ਪੰਜਾਬ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਨਾਲ ਖੜ੍ਹਾ ਹੋਵੇ | ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਅਤੇ ਸਮੂਹ ਪੰਜਾਬੀਆਂ ਨੂੰ ਅੱਗੇ ਆ ਕੇ ਇਸ ਵੱਡੇ ਸੰਕਟ ਵਿਚ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਪ੍ਰੌੜ, ਭੁਪਿੰਦਰ ਸਿੰਘ ਦੁੱਧਨਸਾਧਾਂ, ਇਕਬਾਲ ਸਿੰਘ, ਜਸਵਿੰਦਰ ਸਿੰਘ, ਸੁਰੇਸ਼ ਕੁਮਾਰ ਅਤੇ ਗੁਰਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਉੱਪ-ਕੁਲਪਤੀ ਸਮੇਤ ਤਿੰਨ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।