ਪਟਿਆਲਾ, 29 ਅਗਸਤ (ਗੁਰਵਿੰਦਰ ਸਿੰਘ ਔਲਖ)-ਥਾਣਾ ਅਨਾਜ ਮੰਡੀ ਦੀ ਪੁਲਿਸ ਵਲੋਂ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਮਿਨੀ ਵਰਮਾ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਦਾ ਪਤੀ ਰਾਕੇਸ਼ ਕੁਮਾਰ ਬਾਰਨ ਬੱਸ ਅੱਡੇ ਤੋਂ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਅਣਪਛਾਤੇ ਡਰਾਈਵਰ ਵਲੋਂ ਤੇਜ਼ ਰਫ਼ਤਾਰ ਕਾਰ ਲਾਪਰਵਾਹੀ ਨਾਲ ਲਿਆ ਕੇ ਉਸ ਦੇ ਪਤੀ ਵਿਚ ਮਾਰੀ | ਜਿਸ ਕਾਰਨ ਉਸ ਦੇ ਪਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |