ਨਾਭਾ, 29 ਅਗਸਤ (ਕਰਮਜੀਤ ਸਿੰਘ)-ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਅੱਜ ਪਠਾਨਕੋਟ ਹੜ੍ਹ ਪੀੜਤਾਂ ਲਈ ਰਾਸ਼ਨ ਸਮੱਗਰੀ ਦਾ ਪਹਿਲਾ ਟਰੱਕ ਰਵਾਨਾ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਪੰਜਾਬ ਵਿਚ ਹੜ੍ਹਾਂ ਨੂੰ ਲੈ ਕੇ ਗੰਭੀਰ ਸਥਿਤੀ ਬਣੀ ਹੋਈ ਹੈ | ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਅੱਜ ਰਾਸ਼ਨ ਸਮਗਰੀ ਦਾ ਪਹਿਲਾਂ ਟਰੱਕ ਨਾਭਾ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਭੇਜਿਆ ਜਾ ਰਿਹਾ ਹੈ | ਇਸ ਤੋਂ ਬਾਅਦ ਲਗਾਤਾਰ ਰਾਸ਼ਨ ਸਮਗਰੀ ਦੇ ਟਰੱਕ ਭੇਜੇ ਜਾਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਪਿਲ ਮਾਨ, ਗੁਰਦੀਪ ਸਿੰਘ ਦੀਪਾ ਰਾਮਗੜ੍ਹ, ਸ਼ੈਂਕੀ ਸਿੰਗਲਾ, ਸੋਨੂੰ ਸੂਦ, ਤੇਜਿੰਦਰ ਸਿੰਘ ਖਹਿਰਾ, ਲਾਡੀ ਖਟੱੜਾ, ਕਮਲ ਭਾਦਸੋਂ, ਰਾਣਾ ਸੰਧੂ, ਰੁਪਿੰਦਰ ਸਿੰਘ ਭਾਦਸੋਂ, ਲਵਲੀ ਟਿਵਾਣਾ, ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ, ਹਰਮੀਕ ਸਿੰਘ ਬਾਜਵਾ, ਧਰਮਿੰਦਰ ਸਿੰਘ ਸੁਖੇਵਾਲ, ਮਨਜੋਤ ਸਿੰਘ ਲੱਧਾਹੇੜੀ ਯੂਥ ਵਿੰਗ ਮੀਤ ਪ੍ਰਧਾਨ, ਬੇਅੰਤ ਸਿੰਘ ਸਰਪੰਚ, ਰਾਜੀਵ ਪਾਠਕ ਸਰਪੰਚ, ਗੁਰਪ੍ਰੀਤ ਸਿੰਘ ਸਰਪੰਚ, ਭੁਪਿੰਦਰ ਸਿੰਘ ਕੱਲਰ ਮਾਜਰੀ, ਸੁਖਦੀਪ ਸਿੰਘ ਖਹਿਰਾ, ਮਨਪ੍ਰੀਤ ਸਿੰਘ ਕਾਲੀਆ, ਜਸਵੀਰ ਸਿੰਘ ਵਜੀਦਪੁਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ |