ਘਨੌਰ, 29 ਅਗਸਤ (ਸਰਦਾਰਾ ਸਿੰਘ ਲਾਛੜੂ)-ਘਨੌਰ ਨੇੜਲੇ ਪਿੰਡ ਰੁੜਕੀ ਵਿਖੇ ਸਿੱਧ ਬਾਬਾ ਦਾ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾਂ ਤੋਂ ਲੋਕ-ਸ਼ਰਧਾਲੂ ਨਮਸਤਕ ਹੋਏ | ਇਸ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਸੱਤਪਾਲ ਸਿੰਘ ਬੈਰਾਗੀ ਫਾਊਡੇਸ਼ਨ ਵਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼ਰਧਾਲੂਆਂ ਵੱਲੋਂ 52 ਵਿਅਕਤੀਆਂ ਨੇ ਖ਼ੂਨ ਦਾਨ ਕੀਤਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਪਹੁੰਚੇ ਅਤੇ ਖੂਨ ਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ | ਇਸ ਮੌਕੇ ਗੱਲਬਾਤ ਕਰਦੇ ਹੋਇਆ ਬੰਦਾ ਸਿੰਘ ਬਹਾਦਰ ਦੇ ਫਾਉਂਡੇਸ਼ਨ ਦੇ ਪ੍ਰਧਾਨ ਸੱਤਪਾਲ ਸਿੰਘ ਬੈਰਾਗੀ ਚਪੜ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵਿਅਕਤੀ ਦੀ ਜਾਨ ਬਚ ਸਕਦੀ ਹੈ ਅਤੇ ਖੂਨ ਹਰ ਇੱਕ ਇਨਸਾਨ ਨੂੰ ਸਾਲ ਵਿਚ ਇਕ ਜਾਂ ਦੋ ਵਾਰ ਦਾਨ ਕਰਨਾ ਚਾਹੀਦਾ ਹੈ , ਇਸ ਖੂਨ ਦੇ ਨਾਲ ਕਿਸੇ ਦੀ ਜਾਨ ਬਚ ਸਕਦੀ ਹੈ | ਪ੍ਰਧਾਨ ਭਪਿੰਦਰ ਸਿੰਘ, ਖਜਾਨਚੀ ਕਮਲਜੀਤ ਸਿੰਘ ਸਰਪੰਚ ਗੁਰਤੇਜ ਸਿੰਘ ਆਦਿ ਨੇ ਦੱਸਿਆ ਇਹ ਭੰਡਾਰਾ ਹਰ ਸਾਲ ਦੀ ਤਰ੍ਹਾਂ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ ਅਤੇ ਲੋਕ ਦੂਰੋਂ ਦੂਰੋਂ ਆ ਕੇ ਮੱਥਾ ਟੇਕਦੇ ਹਨ |