25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਰਾਸ਼ਟਰੀ ਖੇਡ ਦਿਵਸ ਮੌਕੇ ਰਾਜਪੁਰਾ ਵਿਖੇ ਸਾਈਕਲ ਦੌੜ 'ਚ ਵੱਡੀ ਗਿਣਤੀ 'ਚ ਸਾਈਕਲਿਸਟਾਂ ਨੇ ਲਿਆ ਹਿੱਸਾ

ਅਜੀਤ ਡੈਸਕ 30-08-2025
ਰਾਜਪੁਰਾ, 29 ਅਗਸਤ (ਜੀ.ਪੀ. ਸਿੰਘ)-ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਪਟਿਆਲਾ ਵਲੋਂ 29 ਤੋਂ 31 ਅਗਸਤ ਤੱਕ ਰਾਸ਼ਟਰੀ ਖੇਡ ਦਿਵਸ ਮਨਾਉਣ ਸੰਬੰਧੀ ਰਾਜਪੁਰਾ ਵਿਖੇ ਸਾਈਕਲ ਦੌੜ ਕਰਵਾਈ ਗਈ ਜਿਸ ਵਿਚ ਵੱਡੀ ਗਿਣਤੀ 'ਚ ਸਾਈਕਲਿਸਟਾਂ ਨੇ ਹਿੱਸਾ ਲਿਆ | ਇਹ ਉਪਰਾਲਾ ਦੇਸ਼ ਪੱਧਰੀ ਮੁਹਿੰਮ 'ਇਕ ਘੰਟਾ ਖੇਲ ਕੇ ਮੈਦਾਨ 'ਚ' ਹੇਠ ਕੀਤਾ ਗਿਆ | ਇਹ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੌਮਾਂਤਰੀ ਸਾਈਕਲਿਸਟ ਮਹਾਰਾਜਾ ਰਣਜੀਤ ਸਿੰਘ ਐਵਾਰਡੀ, ਜਨਰਲ ਸਕੱਤਰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਕਾਰਜਕ੍ਰਮ, ਜੋ ਕਿ ਸਪੋਰਟਸ ਅਥਾਰਿਟੀ ਆਫ਼ ਇੰਡੀਆ, ਫਿਟ ਇੰਡੀਆ ਮੂਵਮੈਂਟ ਅਤੇ ਯੂਥ ਅਫੇਅਰਜ਼ ਐਂਡ ਸਪੋਰਟਸ ਮੰਤਰਾਲੇ ਦੇ ਸਹਿਯੋਗ ਨਾਲ ਦੇਸ਼ ਭਰ ਵਿਚ ਮਨਾਇਆ ਜਾ ਰਿਹਾ ਹੈ | ਜਿਸ ਵਿਚ ਵੱਖ-ਵੱਖ ਖੇਡ ਸਮਾਗਮ, ਫਿਟਨੈੱਸ ਸੈਸ਼ਨ ਅਤੇ ਜਾਗਰੂਕਤਾ ਮੁਹਿੰਮਾਂ ਸ਼ਾਮਲ ਹਨ ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ | ਸ਼੍ਰੀ ਕਾਹਲੋਂ ਨੇ ਨੌਜਵਾਨਾਂ ਨੂੰ ਸਾਈਕਲਿੰਗ ਵਿਚ ਵੱਧ ਤੋਂ ਵੱਧ ਭਾਗੀਦਾਰੀ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਰਾਸ਼ਟਰੀ ਖੇਡ ਦਿਵਸ ਹਰ ਸਾਲ 29 ਅਗਸਤ ਨੂੰ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਕਰ ਕੇ ਮਨਾਇਆ ਜਾਂਦਾ ਹੈ | ਇਸ ਮੌਕੇ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਪਟਿਆਲਾ ਦੇ ਅਹੁਦੇਦਾਰ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜੋ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਇਹ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਸੁਰਿੰਦਰ ਸਿੰਘ ਛਿੰਦਾ ਸ਼ੰਕਰਪੁਰ, ਕਿ੍ਸ਼ਨ ਪਹਿਲਵਾਨ ਕੌਲੀ, ਪਲਵਿੰਦਰ ਸਿੰਘ ਸਰਪੰਚ ਕੌਲੀ, ਫੌਜੀ ਢੀਂਡਸਾ, ਟੀਕਾ ਕੌਲੀ, ਖੋ-ਖੋ ਕੋਚ ਮੈਡਮ ਸੁਖਵਿੰਦਰ ਕੌਰ, ਸਾਈਕਲਿੰਗ ਕੋਚ ਹਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ 'ਚ ਖਿਡਾਰੀ, ਖਿਡਾਰੀਆਂ ਦੇ ਮਾਤਾ ਪਿਤਾ ਅਤੇ ਦਰਸ਼ਕ ਹਾਜ਼ਰ ਸਨ |
ਪਿਛਲੀ ਖ਼ਬਰ ਅੱਤਵਾਦ ਪੀੜਤਾਂ ਦੇ ਬੱਚੇ ਮੈਡੀਕਲ ਕਾਲਜਾਂ 'ਚ ਦਾਖਲੇ ਲਈ 31 ਤੱਕ ਅਪਲਾਈ ਕਰਨ ਅਗਲੀ ਖ਼ਬਰ ਪਿੰਡ ਰੁੜਕੀ ਵਿਖੇ ਸਾਲਾਨਾ ਭੰਡਾਰਾ ਕਰਵਾਇਆ-ਖੂਨ ਦਾਨ ਕੈਂਪ ਵੀ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।