03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਘੱਗਰ, ਮੀਰਾਂਪੁਰ ਚੋਅ ਅਤੇ ਟਾਂਗਰੀ ਨਦੀ ਦਾ ਵਿਧਾਇਕ ਪਠਾਣਮਾਜਰਾ ਵਲੋਂ ਜਾਇਜ਼ਾ

ਵਿਧਾਇਕ ਹਰਮੀਤ ਸਿੰਘ ਹੜ੍ਹਾਂ ਸੰਬੰਧੀ ਲੋਕਾਂ ਨਾਲ ਗੱਲਬਾਤ ਕਰਦੇ ਹੋਏ | ਅਜੀਤ ਤਸਵੀਰ <br/> 31-08-2025
ਦੇਵੀਗੜ੍ਹ, 30 ਅਗਸਤ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਘੱਗਰ ਦਰਿਆ, ਮੀਰਾਂਪੁਰ ਚੋਅ ਅਤੇ ਟਾਂਗਰੀ ਨਦੀ ਦੇ ਪਾਣੀ ਦੇ ਪੱਧਰ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਅਨੁਸਾਰ ਹੜ੍ਹ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਫਿਰ ਵੀ ਲੋਕਾਂ ਨੂੰ ਚੌਕਸ ਅਤੇ ਸਾਵਧਾਨ ਰਹਿਣ ਦੀ ਲੋੜ ਹੈ | ਉਹ ਅੱਜ ਪਿੰਡ ਮਾੜੂ ਅਤੇ ਪਿੰਡ ਰੌਹੜ ਜਗੀਰ ਨੇੜੇ ਟਾਂਗਰੀ ਨਦੀ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਸਰਕਾਰ ਵਲੋਂ ਸਥਾਨਕ ਪ੍ਰਸ਼ਾਸਨ ਨੂੰ ਪੂਰੀ ਚੌਕਸੀ ਨਾਲ ਕੰਮ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਹੜ ਦੇ ਸੰਭਾਵਿਤ ਖਤਰੇ ਵਾਲੀਆਂ ਥਾਵਾਂ 'ਤੇ ਨਿਗਰਾਨੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਹੜੀਆਂ ਹਰ ਵੇਲੇ ਪਾਣੀ ਦੇ ਪੱਧਰ ਅਤੇ ਹਾਲਾਤ 'ਤੇ ਨਿਗਰਾਨੀ ਰੱਖ ਰਹੀਆਂ ਹਨ | ਉਨ੍ਹਾਂ ਕਿਹਾ ਕਿ ਬੇਵਜ੍ਹਾ ਅਫ਼ਵਾਹਾਂ 'ਤੇ ਧਿਆਨ ਦੇਣ ਦੀ ਬਜਾਏ ਲੋਕਾਂ ਨੂੰ ਸਰਕਾਰੀ ਸੂਚਨਾਵਾਂ 'ਤੇ ਭਰੋਸਾ ਕਰਨਾ ਚਾਹੀਦਾ ਹੈ | ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੰਕਟਮਈ ਸਥਿਤੀ ਵਾਪਰਨ 'ਤੇ ਤੁਰੰਤ ਸਥਾਨਕ ਪ੍ਰਸ਼ਾਸਨ ਨਾਲ ਸੰਪਰਕ ਕਰਨ | ਵਿਧਾਇਕ ਪਠਾਣਮਾਜਰਾ ਨੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਹੜ-ਨਿਯੰਤਰਣ ਪ੍ਰਬੰਧਾਂ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਘੱਗਰ ਅਤੇ ਟਾਂਗਰੀ ਨਦੀ ਵਿੱਚ ਪਾਣੀ ਦਾ ਪੱਧਰ ਆਮ ਹੱਦਾਂ ਅੰਦਰ ਹੈ ਤੇ ਇਸ ਵੇਲੇ ਕਿਸੇ ਵੀ ਖਤਰੇ ਦੀ ਗੱਲ ਨਹੀਂ ਹੈ | ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨੀ ਰੱਖਣ ਬਾਰੇ ਵੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਜਾਂ ਇਲਾਕੇ ਵਿਚ ਨੀਵੇਂ ਥਾਵਾਂ 'ਤੇ ਪਾਣੀ ਇਕੱਠਾ ਹੋਣ ਦੀ ਸਥਿਤੀ ਬਣਦੀ ਹੈ ਤਾਂ ਲੋਕ ਤੁਰੰਤ ਉੱਪਰਲੇ ਸੁਰੱਖਿਅਤ ਥਾਵਾਂ 'ਤੇ ਸ਼ਰਨ ਲੈਣ | ਵਿਧਾਇਕ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਕਿਸਮ ਦੀ ਸਥਿਤੀ ਨਾਲ ਨਿਪਟਣ ਲਈ ਰਾਹਤ ਸਮੱਗਰੀ ਤਿਆਰ ਰੱਖੀ ਜਾਵੇ | ਪਠਾਣਮਾਜਰਾ ਨੇ ਕਿਹਾ ਕਿ ਹੜਾਂ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਨਹੀਂ ਬਣਨਾ ਚਾਹੀਦਾ | ਉਨ੍ਹਾਂ ਨੇ ਲੋਕਾਂ ਨੂੰ ਯਕੀਨ ਦਵਾਇਆ ਕਿ ਸਰਕਾਰ ਹਰ ਸਮੇਂ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਕੱਠੇ ਮਿਲ ਕੇ ਸਾਵਧਾਨੀ ਵਰਤਣ ਨਾਲ ਹੜ ਵਰਗੀਆਂ ਮੁਸ਼ਕਲਾਂ ਤੋਂ ਬਚਿਆ ਜਾ ਸਕਦਾ ਹੈ |
ਪਿਛਲੀ ਖ਼ਬਰ ਘੱਗਰ ਵਿਚ ਆਏ ਬੇਸ਼ੁਮਾਰ ਪਾਣੀ ਕਾਰਨ ਕਿਸਾਨਾਂ ਦੀ ਜਾਨ ਮੁੱਠੀ 'ਚ ਆਈ ਅਗਲੀ ਖ਼ਬਰ ਬਸਪਾ ਨੇ ਗੁਰਦੁਆਰਾ ਸਾਹਿਬ ਦੀ ਚਾਰਦੀਵਾਰੀ ਤੋੜਨ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ-ਮਹਿਰਾ, ਪਨੋਦੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।