03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

'ਆਪ' ਸਰਕਾਰ ਨੇ ਲੋਕਾਂ ਨੂੰ ਝੂਠ ਬੋਲ ਕੇ ਸੱਤਾ ਹਾਸਿਲ ਕੀਤੀ-ਕਿ੍ਸ਼ਨ ਸਿੰਘ ਸਨੌਰ

ਅਜੀਤ ਡੈਸਕ 31-08-2025
ਸਨੌਰ, 30 ਅਗਸਤ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਿ੍ਸ਼ਨ ਸਿੰਘ ਸਨੌਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਪੰਜਾਬੀਆਂ ਲਈ ਨਾਕਾਬਲ ਸਰਕਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ 'ਚ ਆਈ ਹੈ ਅਤੇ ਹੁਣ ਇਹ ਜਨਤਾ ਦੇ ਭਲੇ ਨੂੰ ਛੱਡ ਕੇ ਸਿਰਫ਼ ਆਪਣੇ ਹਿਤਾਂ ਨੂੰ ਪਹਿਲ ਦੇ ਰਹੀ ਹੈ | ਉਨ੍ਹਾਂ ਨੇ ਸਰਕਾਰ ਨੂੰ ਲੋਕ ਵਿਰੋਧੀ ਅਤੇ ਪਾਰਟੀ ਪੱਖੀ ਕਰਾਰ ਦਿੱਤਾ ਹੈ, ਜਿਸ ਦਾ ਇਕੋ-ਇਕ ਮੰਤਵ ਸੱਤਾ 'ਤੇ ਕਬਜ਼ਾ ਬਣਾਈ ਰੱਖਣਾ ਹੈ | ਸ. ਸਨੌਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਕੇਂਦਰ ਸਰਕਾਰ ਵਲੋਂ ਲੋਕਾਂ ਦੇ ਭਲੇ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੇ ਕੈਂਪ ਲਗਾਉਣ ਨੂੰ ਵੀ ਰੋਕਣ ਦੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਨੇ ਪੰਜਾਬ ਵਿਚ ਆਈਆਂ ਕੁਦਰਤੀ ਆਫ਼ਤਾਂ 'ਤੇ ਵੀ ਸਰਕਾਰ ਨੂੰ ਘੇਰਿਆ | ਸ. ਸਨੌਰ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਜਿੰਨੀਆਂ ਵੀ ਆਫ਼ਤਾਂ ਆਈਆਂ ਹਨ, ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ |
ਹੁਣ ਪੰਜਾਬ ਹੜ੍ਹਾਂ ਨਾਲ ਪੀੜਤ ਹੈ ਪਰ ਮੁੱਖ ਮੰਤਰੀ ਰਾਹਤ ਕੋਸ਼ ਵਿਚੋਂ ਅਜੇ ਤੱਕ ਮੁੱਢਲਾ ਯੋਗਦਾਨ ਵੀ ਜਾਰੀ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਉਹ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ ਸਰਕਾਰ ਨੂੰ ਯਾਦ ਕਰ ਰਹੇ ਹਨ | ਅੱਜ ਕਈ ਜ਼ਿਲਿ੍ਹਆਂ ਵਿਚ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ ਅਤੇ ਮੁੱਖ ਮੰਤਰੀ ਸਿਰਫ਼ ਆਪਣੇ ਵਿਧਾਇਕਾਂ ਨੂੰ ਇਕ ਮਹੀਨੇ ਦੀ ਤਨਖ਼ਾਹ ਛੱਡਣ ਲਈ ਕਹਿ ਰਹੇ ਹਨ ਜਦੋਂ ਕਿ ਉਨ੍ਹਾਂ ਨੂੰ ਇਸ ਨਾਲੋਂ ਵੱਡੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ | ਇਸ ਮੌਕੇ 'ਤੇ ਮੌਜੂਦ ਹਰਮਿੰਦਰ ਸਿੰਘ ਗੰਗਰੌਲੀ ਜਨਰਲ ਸਕੱਤਰ ਬੀ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਸਰਕਾਰ ਨੂੰ ਸਬਕ ਸਿਖਾਉਣ ਲਈ ਏਕਤਾ ਵਿਖਾਉਣ ਅਤੇ ਅਕਾਲੀ ਦਲ ਵਰਗੀਆਂ ਲੋਕਪੱਖੀ ਪਾਰਟੀਆਂ ਨੂੰ ਮਜ਼ਬੂਤ ਕਰਨ | ਇਸ ਮੌਕੇ 'ਤੇ ਰਾਜੂ ਮਨਚੰਦਾ, ਬਲਿਹਾਰ ਸਿੰਘ ਚੱਠਾ, ਜਸਪਾਲ ਸਚਦੇਵਾ, ਲਖਵਿੰਦਰ ਲੱਕੀ ਅਤੇ ਭੁਪਿੰਦਰ ਸਿੰਘ ਚਾਚੂ ਵੀ ਮੌਜੂਦ ਸਨ |
ਪਿਛਲੀ ਖ਼ਬਰ ਸੜਕਾਂ 'ਤੇ ਡੂੰਘੇ ਹੋਏ ਗਟਰਾਂ ਦੇ ਢਕਣਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਘੱਗਰ ਵਿਚ ਆਏ ਬੇਸ਼ੁਮਾਰ ਪਾਣੀ ਕਾਰਨ ਕਿਸਾਨਾਂ ਦੀ ਜਾਨ ਮੁੱਠੀ 'ਚ ਆਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।