ਪਟਿਆਲਾ, 30 ਅਗਸਤ (ਅ.ਸ. ਆਹਲੂਵਾਲੀਆ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁੱਤਰ ਬਾਬਾ ਸ੍ਰੀ ਚੰਦ ਦੇ ਜਨਮ ਦਿਵਸ ਨੂੰ ਲੈ ਕੇ ਸਥਾਨਕ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਮਾਈ ਦੀ ਸਰਾਂ ਤੋਂ ਨਗਰ ਕੀਰਤਨ ਬਾਬਾ ਕਰਮਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸਜਾਇਆ ਗਿਆ | ਨਗਰ ਕੀਰਤਨ ਦਾ ਵਾਰਡ ਨੰਬਰ 41 'ਚ ਅਮਿ੍ਤਪਾਲ ਸਿੰਘ ਪਾਲੀ ਨੇ ਭਰਵਾਂ ਸਵਾਗਤ ਕੀਤਾ | ਪਾਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਸ਼੍ਰੀ ਚੰਦ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾਵੇਗਾ |