02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਪ੍ਰਧਾਨ ਤੇ ਸਰਕਲ ਕੋਆਰਡੀਨੇਟਰ ਨਿਯੁਕਤ

ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਨਾਭਾ¢ <br/> 31-08-2025
ਨਾਭਾ, 30 ਅਗਸਤ (ਜਗਨਾਰ ਸਿੰਘ ਦੁਲੱਦੀ)-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਗਮੀਤ ਸਿੰਘ ਹਰਿਆਊ ਵੱਲੋਂ ਅੱਜ ਨਾਭਾ ਹਲਕੇ ਦੇ ਸਰਕਲ ਪ੍ਰਧਾਨ ਅਤੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨਿਯੁਕਤੀਆਂ ਵਿਚ ਨੌਜਵਾਨ ਵਰਗ ਨੂੰ ਵਧੇਰੇ ਤਾਕਤਵਰ ਕੀਤਾ ਗਿਆ ਹੈ | ਲਾਲਕਾ ਨੇ ਕਿਹਾ ਕਿ ਗੁਰਸੇਵ ਸਿੰਘ ਗੋਲੂ ਨੂੰ ਨਾਭਾ ਸ਼ਹਿਰੀ, ਅਮਰੀਕ ਸਿੰਘ ਥੂਹੀ ਨੂੰ ਸਰਕਲ ਥੂਹੀ ਦਾ ਪ੍ਰਧਾਨ ਨਿਯੁਕਤ ਕਰਨ ਦੇ ਨਾਲ -ਨਾਲ ਨਾਭਾ ਦਿਹਾਤੀ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸੁਰਿੰਦਰ ਸਿੰਘ ਸਰਕਲ ਪ੍ਰਧਾਨ ਟੌਹੜਾ, ਬਲਵਿੰਦਰ ਸਿੰਘ ਧਾਰਨੀ ਸ਼ਹਿਰੀ ਪ੍ਰਧਾਨ ਭਾਦਸੋਂ, ਗੁਰਜੰਟ ਸਿੰਘ ਸਹੌਲੀ ਕੁਆਰਡੀਨੇਟਰ ਦਿਹਾਤੀ ਭਾਦਸੋਂ, ਸੁਖਵਿੰਦਰ ਸਿੰਘ ਸਰਕਲ ਪ੍ਰਧਾਨ ਛੀਟਾਂਵਾਲਾ, ਕਰਮ ਸਿੰਘ ਸਰਕਲ ਪ੍ਰਧਾਨ ਮਾਂਗੇਵਾਲ, ਰਣਜੀਤ ਸਿੰਘ ਘੁੰਡਰ ਸਰਕਲ ਪ੍ਰਧਾਨ ਭਾਦਸੋਂ ਚਹਿਲ, ਨਰਿੰਦਰ ਸਿੰਘ ਸਰਕਲ ਪ੍ਰਧਾਨ ਮੱਲੇਵਾਲ, ਮੋਹਨ ਸਿੰਘ ਸਰਕਲ ਪ੍ਰਧਾਨ ਕਕਰਾਲਾ, ਮੇਜ਼ਰ ਸਿੰਘ ਸਰਕਲ ਪ੍ਰਧਾਨ ਗਲਵੱਟੀ, ਡਾਕਟਰ ਲਖਵਿੰਦਰ ਸਿੰਘ ਸਰਕਲ ਪ੍ਰਧਾਨ ਰਾਜਗੜ੍ਹ, ਗੁਰਜੰਟ ਸਿੰਘ ਸਰਕਲ ਪ੍ਰਧਾਨ ਅਲੋਹਰਾ, ਗੁਰਪ੍ਰੀਤ ਸਿੰਘ ਸਰਕਲ ਪ੍ਰਧਾਨ ਟੋਡਰਵਾਲ ਅਤੇ ਰੋਸ਼ਨ ਸਿੰਘ ਸਰਕਲ ਪ੍ਰਧਾਨ ਬਾਹਰਲੀਆਂ ਕਲੋਨੀ ਨਾਭਾ ਨਿਯੁਕਤ ਕੀਤਾ ਗਿਆ ਹੈ | ਲਾਲਕਾ ਨੇ ਸਮੂਹ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾ ਕੇ ਸਰਕਾਰ ਬਣਾਈ ਜਾ ਸਕੇ ਅਤੇ ਪੰਜਾਬ ਦੇ ਵਿਕਾਸ ਦੀ ਲੀਹੋਂ ਲੱਥੀ ਗੱਡੀ ਨੂੰ ਮੁੜ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲਾਈਨ 'ਤੇ ਲਿਆਂਦਾ ਜਾ ਸਕੇ |
ਪਿਛਲੀ ਖ਼ਬਰ ਸਾਬਕਾ ਸਰਪੰਚ ਅਮਰਿੰਦਰ ਸਿੰਘ ਦੇ ਪਿਤਾ ਦੇ ਦਿਹਾਂਤ 'ਤੇ ਵਿਧਾਇਕ ਪਠਾਣਮਾਜਰਾ ਨੇ ਦੁੱਖ ਪ੍ਰਗਟਾਇਆ ਅਗਲੀ ਖ਼ਬਰ 'ਆਪ' ਆਗੂ ਗੁਰਪ੍ਰੀਤ ਸਿੰਘ ਧਮੋਲੀ ਵਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਨਾਲ ਭਰਿਆ ਟਰਾਲਾ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।