ਦੇਵੀਗੜ੍ਹ, 30 ਅਗਸਤ (ਰਾਜਿੰਦਰ ਸਿੰਘ ਮੌਜੀ)-ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਿੰਡ ਕਛਵਾ ਦੇ ਸਾਬਕਾ ਸਰਪੰਚ ਅਮਰਿੰਦਰ ਸਿੰਘ ਦੇ ਪਿਤਾ ਅਮਰਜੀਤ ਸਿੰਘ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸਵ. ਅਮਰਜੀਤ ਸਿੰਘ ਦਾ ਦੇਹਾਂਤ ਪਰਿਵਾਰ ਲਈ ਹੀ ਨਹੀਂ ਸਗੋਂ ਸਾਰੇ ਪਿੰਡ ਵਾਸੀਆਂ ਲਈ ਵੱਡਾ ਘਾਟਾ ਹੈ | ਵਿਧਾਇਕ ਪਠਾਣਮਾਜਰਾ ਨੇ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਕਿਹਾ ਕਿ ਉਹ ਹਰ ਸਮੇਂ ਪਰਿਵਾਰ ਦੇ ਨਾਲ ਖੜ੍ਹੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਏ. ਗੁਰਪ੍ਰੀਤ ਸਿੰਘ ਗੁਰੀ, ਸਿਮਰਜੀਤ ਸਿੰਘ ਸੋਹਲ ਪ੍ਰਧਾਨ ਅਨਾਜ ਮੰਡੀ ਦੁੱਧਨਸਾਧਾਂ, ਨਰਿੰਦਰ ਸ਼ਰਮਾ ਮਸ਼ਿੰਗਣ, ਫਤਹਿ ਸਿੰਘ, ਜੋਗਿੰਦਰ ਸਿੰਘ ਚੁੰਹਟ, ਪੰਜਾਬ ਸਿੰਘ ਵਿਰਕ, ਸਰਪੰਚ ਗੁਰਮੀਤ ਸਿੰਘ, ਨਛੱਤਰ ਸਿੰਘ ਸਰਪੰਚ, ਦੇਵ ਰਾਜ ਸਰਪੰਚ, ਬਲਜਿੰਦਰ ਸਿੰਘ ਨੰਦਗੜ੍ਹ, ਨੰਬਰਦਾਰ ਮਲਕੀਤ ਸਿੰਘ, ਸਰਪੰਚ ਪਰਵਿੰਦਰ ਸਿੰਘ, ਡਾ. ਕਰਮਜੀਤ ਸਿੰਘ, ਲਾਡੀ ਕੌਂਸਲਰ, ਸੁਖਵਿੰਦਰ ਸਿੰਘ ਅਦਾਲਤੀ ਵਾਲਾ ਹਾਜ਼ਰ ਸਨ |