02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਜੋਗਾ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਪਾਤੜਾਂ ਸ਼ਹਿਰੀ ਦੇ ਵਰਕਰਾਂ ਦੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਸਾਬਕਾ ਡਾਇਰੈਕਟਰ ਜੋਗਾ ਸਿੰਘ ਸਿੱਧੂ ਦਾ ਸਨਮਾਨ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ | ਤਸਵੀਰ : ਗੁਰਇਕਬਾਲ ਸਿੰਘ ਖਾਲਸਾ <br/> 31-08-2025
ਪਾਤੜਾਂ, 30 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਖਾਦੀ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪਾਤੜਾਂ ਸ਼ਹਿਰੀ ਦੇ ਵਰਕਰਾਂ ਦੀ ਇਕ ਮੀਟਿੰਗ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ ਦੇ ਗ੍ਰਹਿ ਵਿਖੇ ਹੋਈ, ਜਿੱਥੇ ਵੱਡੀ ਗਿਣਤੀ ਵਿਚ ਪਾਤੜਾਂ ਸ਼ਹਿਰੀ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਜੋਗਾ ਸਿੰਘ ਸਿੱਧੂ ਨੂੰ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਬਚਾਓ ਲਈ ਅਗਾਊਾ ਪ੍ਰਬੰਧ ਨਹੀਂ ਕੀਤੇ ਉੱਥੇ ਹੀ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿਚ ਵੀ ਪੰਜਾਬ ਸਰਕਾਰ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਆਗੂ ਤੇ ਵਰਕਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਲਈ ਦਿਨ ਰਾਤ ਹਾਜ਼ਰ ਹੈ | ਇਸ ਮੌਕੇ ਇੱਥੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ, ਬੂਟਾ ਸਿੰਘ ਬਤਰਾ, ਹਰਚਰਨ ਸਿੰਘ ਬਜਾਜ, ਮੰਗਾ ਸਿੰਘ, ਸੁਭਾਸ਼ ਚੰਦ, ਗੁਰਦਿੱਤ ਸਿੰਘ ਗਗਨ, ਲਾਲ ਸਿੰਘ, ਬਲਜੀਤ ਸਿੰਘ, ਰੇਸ਼ਮ ਸਿੰਘ, ਬਿੱਲੂ ਸਿੰਘ, ਕਾਕਾ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਕਾਲਾ ਸਿੰਘ, ਇੰਦਰਜੀਤ ਕੌਰ, ਬਲਜੀਤ ਕੌਰ, ਚਰਨਜੀਤ ਕੌਰ, ਗੁਰਦੇਵ ਕੌਰ, ਮਨਪ੍ਰੀਤ ਕੌਰ, ਗਗਨ ਸੰਧੂ, ਜਗਦੇਵ ਸਿੰਘ ਸਰਪੰਚ, ਰੂਪ ਸਿੰਘ, ਸੁਰਜੀਤ ਸਿੰਘ, ਕਿ੍ਸ਼ਨ ਕੁਮਾਰ, ਸਤਨਾਮ ਸਿੰਘ, ਕਿ੍ਸ਼ਨ ਸਿੰਘ ਦੁਗਾਲ, ਸੁਰਜੀਤ ਸਿੰਘ ਮਾਹਲ, ਨਰਿੰਦਰ ਸਿੰਘ ਢਿੱਲੋਂ, ਸਮੇਤ ਵੱਖ ਵੱਖ ਅਕਾਲੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਣਾ 'ਚ ਸ਼ਰਧਾ ਨਾਲ ਮਨਾਇਆ ਬਾਬੇ ਨਾਨਕ ਦਾ ਵਿਆਹ ਪੁਰਬ ਅਗਲੀ ਖ਼ਬਰ ਗੁਰਸੇਵਕ ਸਿੰਘ ਗੋਲੂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।