02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਮਾਣਾ 'ਚ ਸ਼ਰਧਾ ਨਾਲ ਮਨਾਇਆ ਬਾਬੇ ਨਾਨਕ ਦਾ ਵਿਆਹ ਪੁਰਬ

ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਭਾਈ ਰਾਜ ਸਿੰਘ ਤੇ ਹੋਰ ਕਮੇਟੀ ਮੈਂਬਰ | ਤਸਵੀਰ : ਸਾਹਿਬ ਸਿੰਘ <br/> 31-08-2025
ਸਮਾਣਾ, 30 ਅਗਸਤ (ਸਾਹਿਬ ਸਿੰਘ)-ਗੁਰਦੁਆਰਾ ਸਾਹਿਬ ਗੁਰੂ ਰਵਿਦਾਸ ਮਲਕਾਨਾ ਪੱਤੀ ਸਮਾਣਾ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅੰਮਿ੍ਤ ਵੇਲੇ ਦੇ ਸਮਾਗਮ ਕਰਵਾਏ ਗਏ ਜਿਸ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਕੀਤਾ ਗਿਆ ਇਸ ਉਪਰੰਤ ਭਾਈ ਮਨਪ੍ਰੀਤ ਸਿੰਘ ਵਲੋਂ ਕਥਾ ਕੀਤੀ ਗਈ ਅਤੇ ਗੁਰ ਇਤਿਹਾਸ ਸੁਣਾਇਆ | ਬੱਚਿਆਂ ਨੇ ਹਰਿ ਜੱਸ ਕੀਰਤਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਮਾਗਮ ਵਿਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਰਾਜ ਸਿੰਘ ਵਲੋਂ ਆਈਆ ਸੰਗਤਾਂ ਦਾ ਧੰਨਵਾਦ ਕੀਤਾ ਤੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਬਲਦੇਵ ਸਿੰਘ, ਮਲਕੀਤ ਸਿੰਘ, ਜੋਗਾ ਸਿੰਘ, ਬਲਰਾਜ ਸਿੰਘ, ਭੁਪਿੰਦਰ ਸਿੰਘ ਭਿਓਰਾ, ਕੁਲਦੀਪ ਸਿੰਘ ਵੜੈਚ, ਮਨਜਿੰਦਰ ਸਿੰਘ ਬੱਬੂ, ਜਗਤਾਰ ਸਿੰਘ ਅਤੇ ਤਰਸੇਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਟੇਲ ਕਾਲਜ ਵਿਖੇ 'ਸਪੈਲਾਥੌਨ' ਅੰਗਰੇਜ਼ੀ ਵਿਭਾਗ ਵਲੋਂ ਸਪੈਂਲਿੰਗ ਚੈਲੇਂਜ ਮੁਕਾਬਲਾ ਕਾਰਵਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਜੋਗਾ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਪਾਤੜਾਂ ਸ਼ਹਿਰੀ ਦੇ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।