ਨਾਭਾ, 30 ਅਗਸਤ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਨਾਭਾ ਦੇ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੂੰ ਪਾਰਟੀ ਹਾਈ ਕਮਾਨ ਵਲੋਂ ਬਲਾਕ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਵਰਕਰਾਂ 'ਚ ਖੁਸ਼ੀ ਦਾ ਆਲਮ ਵੇਖਣ ਨੂੰ ਮਿਲ ਰਿਹਾ ਹੈ | ਨਵ-ਨਿਯੁਕਤ ਬਲਾਕ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਦਿਹਾਤੀ ਜਗਮੀਤ ਸਿੰਘ ਹਰਿਆਊ ਅਤੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਪਾਰਟੀ ਨੇ ਉਸ ਨੂੰ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ |