02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਯੂਨੀਵਰਸਿਟੀ ਕਾਲਜ ਮੀਰਾਂਪੁਰ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ

ਅਜੀਤ ਡੈਸਕ 31-08-2025
ਦੇਵੀਗੜ੍ਹ, 30 ਅਗਸਤ (ਰਾਜਿੰਦਰ ਸਿੰਘ ਮੌਜੀ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ. ਐਸ. ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਪ੍ਰੋਗਰਾਮ ਅਫਸਰ ਡਾ. ਤੇਜਿੰਦਰ ਪਾਲ ਸਿੰਘ ਦੀ ਅਗਵਾਈ ਵਿਚ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨਚੰਦ ਨੂੰ ਯਾਦ ਕਰਦੇ ਹੋਏ ਅੱਜ ਦੇ ਦਿਨ ਦੀ ਮਹੱਤਤਾ ਦਸ ਕੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ | ਉਨ੍ਹਾਂ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਖੇਡਾਂ ਰਾਹੀਂ ਅਨੁਸ਼ਾਸਨ, ਸਦਭਾਵਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੰਦਰੁਸਤੀ ਹੀ ਜੀਵਨ ਦੀ ਅਸਲੀ ਦੌਲਤ ਹੈ' ਦਾ ਸੁਨੇਹਾ ਦਿੰਦੇ ਹੋਏ ਪ੍ਰੋਗਰਾਮ ਅਫਸਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਵਿਅਕਤੀ ਦੇ ਸਰਵਪੱਖੀ ਵਿਕਾਸ ਦਾ ਆਧਾਰ ਵੀ ਹਨ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਮਲ ਅਖਾੜੇ ਸ਼ੁਰੂ ਕਰਕੇ ਵਿਦਿਆਰਥੀਆਂ ਨੂੰ ਸਰੀਰਕ ਪੱਧਰ ਉੱਤੇ ਸੁਚੇਤ ਹੋਣ ਲਈ ਪ੍ਰੇਰਿਆ | ਇਸ ਦਿਵਸ ਨੂੰ ਖ਼ਾਸ ਬਣਾਉਣ ਲਈ ਕਾਲਜ ਵਿਚ ਫਿਜ਼ੀਕਲ ਐਜੂਕੇਸ਼ਨ ਦੇ ਇੰਸਟਰਕਟਰ ਅਮਿਤ ਕੁਮਾਰ ਦੀ ਨਿਗਰਾਨੀ ਹੇਠ ਮਨੋਰੰਜਕ ਖੇਡਾਂ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਚਮਚਾ ਦੌੜ, ਤਿੰਨ ਟੰਗੀ ਦੌੜ, ਗੁਬਾਰਾ ਫੋੜਨਾ ਅਤੇ ਰੱਸਾਕਸੀ ਆਦਿ ਸ਼ਾਮਿਲ ਸਨ | ਇਨ੍ਹਾਂ ਮੁਕਾਬਲਿਆਂ ਦੌਰਾਨ ਗੁਬਾਰੇ ਫੋੜਨ ਵਿਚ ਭਾਵੀਕਾ ਨੇ ਪ੍ਰਥਮ ਸਥਾਨ ਪ੍ਰਾਪਤ ਕੀਤਾ | ਦੂਜੇ ਅਤੇ ਤੀਜੇ ਸਥਾਨ 'ਤੇ ਕ੍ਰਮਵਾਰ ਰਮਨਦੀਪ ਕੌਰ ਅਤੇ ਸੰਦੀਪ ਕੌਰ ਰਹੀਆਂ | ਇਸੇ ਤਰ੍ਹਾਂ ਲੜਕਿਆਂ ਦੀ ਚਮਚਾ ਦੌੜ ਵਿਚ ਹਰਮਨ ਨੇ ਪਹਿਲਾ, ਜੋਬਨ ਨੇ ਦੂਜਾ ਅਤੇ ਸੌਰਵ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ ਲਈ ਧਰਮ ਅਧਿਐਨ ਮੰਚ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਟੇਜ ਸੰਚਾਲਨ ਦੀ ਸੇਵਾ ਅਸਿਸਟੈਂਟ ਪ੍ਰੋ. ਜਸਵੀਰ ਕੌਰ ਨੇ ਨਿਭਾਈ | ਇਸ ਮੌਕੇ ਡਾ. ਗੁਰਵਿੰਦਰ ਕੌਰ, ਡਾ. ਨਿਸ਼ੂ ਗਰਗ, ਡਾ. ਪੂਨਮ, ਡਾ. ਹਰਜੀਤ ਕੌਰ, ਗੁਰਵਿੰਦਰ ਪਾਲ ਕੌਰ, ਸ੍ਰੀ ਮਤੀ ਰੁਪਿੰਦਰ ਕੌਰ ਅਤੇ ਸੁਖਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਏਕਤਾ ਵਿਹਾਰ ਵੈੱਲਫੇਅਰ ਸੁਸਾਇਟੀ ਵਲੋਂ ਛਾਂਦਾਰ ਬੂਟੇ ਲਗਾਏ ਅਗਲੀ ਖ਼ਬਰ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਜੋਗਾ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਪਾਤੜਾਂ ਸ਼ਹਿਰੀ ਦੇ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।