02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸਪੋਰਟਸ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਖ਼ਾਲਸਾ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਸਪੋਰਟਸ ਦਿਵਸ ਮੌਕੇ ਕਰਵਾਏ ਪ੍ਰੋਗਰਾਮ ਦਾ ਦਿ੍ਸ਼ | ਅਜੀਤ ਤਸਵੀਰ <br/> 31-08-2025
ਪਟਿਆਲਾ, 30 ਅਗਸਤ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਐਨ.ਐੱਸ.ਐੱਸ. ਵਿੰਗ ਨੇ ਰਾਸ਼ਟਰੀ ਸਪੋਰਟਸ ਦਿਵਸ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ | ਇਹ ਪ੍ਰੋਗਰਾਮ ਭਾਰਤੀ ਹਾਕੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਸੀ, ਜਿਨ੍ਹਾਂ ਨੂੰ 'ਹਾਕੀ ਦਾ ਜਾਦੂਗਰ' ਵਜੋਂ ਜਾਣਿਆ ਜਾਂਦਾ ਹੈ | ਇਸ ਮੌਕੇ ਕਾਲਜ ਵਿਚ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰ ਨੂੰ ਮਜ਼ਬੂਤ ਬਣਾਉਂਦੀਆਂ ਹਨ ਬਲਕਿ ਮਨ ਨੂੰ ਵੀ ਤੰਦਰੁਸਤ ਰੱਖਦੀਆਂ ਹਨ | ਡੀਨ ਸਪੋਰਟਸ ਡਾ. ਗੁਰਸ਼ਰਨ ਸਿੰਘ ਗਿੱਲ ਨੇ ਆਪਣੇ ਸੰਬੋਧਨ ਵਿਚ ਮੇਜਰ ਧਿਆਨ ਚੰਦ ਦੇ ਜੀਵਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਨੇ ਦੱਸਿਆ ਕਿ ਮੇਜਰ ਧਿਆਨ ਚੰਦ ਨੇ 1928, 1932 ਅਤੇ 1936 ਦੇ ਉਲੰਪਿਕ ਵਿਚ ਭਾਰਤ ਨੂੰ ਜਿੱਤ ਦਿਵਾਈ ਅਤੇ ਉਨ੍ਹਾਂ ਦੀ ਪੇ੍ਰਰਨਾ ਨੌਜਵਾਨਾਂ ਲਈ ਅੱਜ ਵੀ ਮਿਸਾਲ ਹੈ | ਡਾ. ਗਿੱਲ ਨੇ ਵਿਦਿਆਰਥੀਆਂ ਨੂੰ ਖੇਡਾਂ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਉਣ ਲਈ ਕਿਹਾ ਅਤੇ ਕਾਲਜ ਵਲੋਂ ਚੱਲ ਰਹੇ ਵੱਖ-ਵੱਖ ਖੇਡ ਪ੍ਰੋਗਰਾਮਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ | ਮੰਚ ਦਾ ਸੰਚਾਲਨ ਡਾ. ਦਵਿੰਦਰ ਸਿੰਘ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ, ਜਿਸ ਨੇ ਪ੍ਰੋਗਰਾਮ ਨੂੰ ਹੋਰ ਵੀ ਰੌਚਕ ਬਣਾਇਆ | ਇਸ ਪ੍ਰੋਗਰਾਮ ਵਿਚ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਅਤੇ ਐਨ.ਐੱਸ.ਐੱਸ. ਵਲੰਟੀਅਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਸ ਮੌਕੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਸਪਨਾ ਅਤੇ ਡਾ. ਜਗਤਾਰ ਸਿੰਘ ਨੇ ਵੀ ਪ੍ਰੋਗਰਾਮ ਵਿਚ ਹਾਜ਼ਰੀ ਭਰੀ ਅਤੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਨਾਲ ਜੋੜ ਕੇ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਬਾਰੇ ਗੱਲ ਕੀਤੀ |
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਨੇ 'ਮਹਾਨ ਕੋਸ਼' ਮਾਮਲੇ 'ਚ ਭੁੱਲ ਬਖ਼ਸ਼ਾਉਣ ਲਈ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਅਗਲੀ ਖ਼ਬਰ ਰਜਿੰਦਰ ਸਿੰਘ ਚਹਿਲ ਕਾਲਜ ਕਲਿਆਣ ਵਿਖੇ ਸਪੋਰਟਸ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।