02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬੀ ਯੂਨੀਵਰਸਿਟੀ ਨੇ 'ਮਹਾਨ ਕੋਸ਼' ਮਾਮਲੇ 'ਚ ਭੁੱਲ ਬਖ਼ਸ਼ਾਉਣ ਲਈ ਸ੍ਰੀ ਅਖੰਡ ਪਾਠ ਆਰੰਭ ਕਰਵਾਏ

ਅਜੀਤ ਡੈਸਕ 31-08-2025
ਪਟਿਆਲਾ, 30 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਰਚਿਤ 'ਮਹਾਨ ਕੋਸ਼' ਦੀਆਂ ਗ਼ਲਤੀਆਂ ਭਰਪੂਰ ਕਾਪੀਆਂ ਨੂੰ ਸਮੇਟਣ ਦੇ ਮਾਮਲੇ ਵਿਚ ਹੋਈ ਭੁੱਲ ਨੂੰ ਬਖਸ਼ਾਉਣ ਲਈ ਅੱਜ ਯੂਨੀਵਰਸਿਟੀ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ | ਇਸ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਸਮੇਤ ਸਮੁੱਚੀ ਅਥਾਰਟੀ ਹਾਜ਼ਰ ਰਹੀ | ਆਰੰਭਤਾ ਦੀ ਅਰਦਾਸ ਉਪਰੰਤ ਲੰਗਰ ਦੀ ਸੇਵਾ ਦੌਰਾਨ ਲੰਗਰ ਵਰਤਾਉਣ ਵਿਚ ਵੀ ਉਪ-ਕੁਲਪਤੀ ਸਮੇਤ ਸਮੁੱਚੀ ਅਥਾਰਟੀ ਨੇ ਭਾਗ ਲਿਆ | ਅਥਾਰਿਟੀ ਨੇ ਦੱਸਿਆ ਕਿ 1 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10.00 ਵਜੇ ਭੋਗ ਪਾਏ ਜਾਣਗੇ | ਇਸ ਉਪਰੰਤ 10.00 ਵਜੇ ਤੋਂ 11.00 ਤੱਕ ਕੀਰਤਨ ਦਰਬਾਰ ਹੋਵੇਗਾ ਅਤੇ 11.00 ਵਜੇ ਸਮਾਪਤੀ ਦੀ ਅਰਦਾਸ ਹੋਵੇਗੀ | ਸਮਾਪਤੀ ਉਪਰੰਤ ਯੂਨੀਵਰਸਿਟੀ ਪ੍ਰਸ਼ਾਸਨ ਦੇ ਨੁਮਾਇੰਦਿਆਂ ਵਲੋਂ ਸੰਬੋਧਨ ਵੀ ਕੀਤਾ ਜਾਣਾ ਹੈ | ਜ਼ਿਕਰਯੋਗ ਹੈ ਕਿ ਉਪ-ਕੁਲਪਤੀ ਆਪਣਾ ਨੈਤਿਕ ਫ਼ਰਜ਼ ਸਮਝਦਿਆਂ ਪਹਿਲਾਂ ਹੀ ਇਸ ਮਾਮਲੇ ਉੱਤੇ ਮੁਆਫ਼ੀ ਮੰਗ ਚੁੱਕੇ ਹਨ |
ਪਿਛਲੀ ਖ਼ਬਰ ਰਾੜਾ ਸਾਹਿਬ ਵਾਲੇ ਸੰਤਾਂ ਦੇ ਬਰਸੀ ਸਮਾਗਮ ਅੱਜ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸਪੋਰਟਸ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।