02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰਾੜਾ ਸਾਹਿਬ ਵਾਲੇ ਸੰਤਾਂ ਦੇ ਬਰਸੀ ਸਮਾਗਮ ਅੱਜ

ਸੰਤ ਬਾਬਾ ਕਸ਼ਮੀਰਾ ਸਿੰਘ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 31-08-2025
ਨਾਭਾ, 30 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਨਜ਼ਦੀਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਹੇਠ ਸੰਤ ਈਸ਼ਰ ਸਿੰਘ , ਸੰਤ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ 50ਵੀਂ ਅਤੇ 35ਵੀਂ ਬਰਸੀ 31 ਅਗਸਤ ਨੂੰ ਮਨਾਈ ਜਾ ਰਹੀ ਹੈ, ਜਿਸ ਸੰਬੰਧੀ ਸਮਾਗਮ ਸ਼ੁਰੂ ਹੋ ਚੁੱਕੇ ਹਨ | ਇਸ ਮੌਕੇ 'ਤੇ ਮੁਖੀ ਸੰਤ ਬਾਬਾ ਕਸ਼ਮੀਰਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 31 ਅਗਸਤ ਨੂੰ ਸਮਾਗਮ ਦੌਰਾਨ ਧਾਰਮਿਕ ਦੀਵਾਨ ਸਜਣਗੇ ਅਤੇ 1 ਸਤੰਬਰ ਨੂੰ ਸਵੇਰੇ 9 ਵਜੇ ਅੰਮਿ੍ਤ ਸੰਚਾਰ ਹੋਵੇਗਾ ਅਤੇ ਮੈਡੀਕਲ ਨਿਰੀਖਣ ਅਤੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ, ਸੰਗਤਾਂ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਮੌਕੇ 'ਤੇ ਬਾਬਾ ਹਰਦੇਵ ਸਿੰਘ ਹੈੱਡ ਗ੍ਰੰਥੀ ਬਾਬਾ ਤਰਲੋਚਨ ਪਾਲ ਸਿੰਘ ਲਾਡੀ, ਬਾਬਾ ਬਲਦੇਵ ਸਿੰਘ ਤੋਂ ਇਲਾਵਾ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਦੀ ਬੈਠਕ ਹੋਈ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਨੇ 'ਮਹਾਨ ਕੋਸ਼' ਮਾਮਲੇ 'ਚ ਭੁੱਲ ਬਖ਼ਸ਼ਾਉਣ ਲਈ ਸ੍ਰੀ ਅਖੰਡ ਪਾਠ ਆਰੰਭ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।