ਪਿ੍ੰਸੀਪਲ ਦੀਆਂ ਤਰੱਕੀਆਂ ਉਡੀਕ ਰਹੇ ਲੈਕਚਰਾਰ 3 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਰਿਹਾਇਸ਼ ਸਾਹਮਣੇ ਕਰਨਗੇ ਰੋਸ ਮੁਜ਼ਾਹਰਾ
ਅਜੀਤ ਡੈਸਕ
31-08-2025
ਇਹ ਰਿਟਾਇਰਮੈਂਟ ਤਿੰਨ ਦਹਾਕਿਆਂ ਬਾਅਦ ਵੀ ਬਿਨਾਂ ਕੋਈ ਤਰੱਕੀ ਲਿਆ ਹੋ ਰਹੀ ਹੈ | ਜਦੋਂ ਕਿ ਪੰਜਾਬ ਦੇ ਸੀਨੀਅਰ ਸਕੈਂਡਰੀ ਸਕੂਲਾਂ ਵਿਚ ਪਿ੍ੰਸੀਪਲਾਂ ਦੀਆਂ 900 ਤੋਂ ਵੀ ਵੱਧ ਆਸਾਮੀਆਂ ਖਾਲੀ ਪਈਆਂ ਹਨ | ਲੈਕਚਰਾਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਵਾਰ-ਵਾਰ ਉੱਚ ਸਿੱਖਿਆ ਅਧਿਕਾਰੀਆਂ ਅਤੇ ਸਿੱਖਿਆ ਮੰਤਰੀ ਨੂੰ ਇਸ ਸੰਬੰਧੀ ਕਈ ਬੇਨਤੀਆਂ ਕੀਤੀਆਂ ਹਨ ਪਰ ਨਤੀਜਾ ਨਿਰਾਸ਼ਾਜਨਕ ਹੀ ਰਿਹਾ ਹੈ | ਲੈਕਚਰਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਹੈ ਕਿ ਅਫ਼ਸਰਸ਼ਾਹੀ ਤੋਂ ਸਿੱਖਿਆ ਸੇਵਾ ਨਿਯਮ 2018 ਨੂੰ ਜਲਦ ਸੋਧ ਕਰਾ ਕੇ ਤੁਰੰਤ ਕੈਬਨਿਟ ਵਿਚ ਪਾਸ ਕਰਵਾ ਕੇ ਅਧਿਆਪਕ ਦਿਵਸ 'ਤੇ (5 ਸਤੰਬਰ) ਪਿ੍ੰਸੀਪਲਾਂ ਦੀਆਂ ਤਰੱਕੀਆਂ ਕੀਤੀਆਂ ਜਾਣ | ਜੇਕਰ ਅਜਿਹਾ ਨਹੀਂ ਹੁੰਦਾ ਤਾਂ 3 ਸਤੰਬਰ ਨੂੰ ਅਧਿਆਪਕ ਦਿਵਸ ਤੋਂ ਪਹਿਲਾਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ | ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਕਿਸੇ ਸਖ਼ਤ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ |