01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਧੂਵਨ ਸਕੂਲ ਦੇ ਸਿਮਰਨਪ੍ਰੀਤ ਨੇ ਨੀਟ ਪ੍ਰੀਖਿਆ 'ਚ ਰੈਂਕ ਪ੍ਰਾਪਤ ਕਰਕੇ ਵੈਟਰਨਰੀ ਸਾਇੰਸ ਡਿਗਰੀ 'ਚ ਪ੍ਰਾਪਤ ਕੀਤੀ ਸੀਟ <br/>

ਅਜੀਤ ਡੈਸਕ 31-08-2025
ਨੂਰਪੁਰ ਬੇਦੀ, 30 ਅਗਸਤ (ਹਰਦੀਪ ਸਿੰਘ ਢੀਂਡਸਾ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਦਾ ਵਿਦਿਆਰਥੀ ਸਿਮਰਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਮਾਤਾ ਜਸਵੰਤ ਕੌਰ, ਨਿਵਾਸੀ ਪਿੰਡ ਬਜਰੂੜ ਨੇ ਨੀਟ ਦੀ ਪ੍ਰੀਖਿਆ ਸ਼ਾਨਦਾਰ ਨਤੀਜੇ ਨਾਲ ਪਾਸ ਕਰਦਿਆਂ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਲੁਧਿਆਣਾ ਵਿਖੇ ਬੈਚਲਰ ਆਫ਼ ਵੈਟਰਨਰੀ ਸਾਇੰਸ ਐਂਡ ਐਨੀਮਲ ਹਜ਼ਬੈਂਡਰੀ ਦੀ ਸੀਟ ਹਾਸਲ ਕੀਤੀ ਹੈ | ਇਸ ਸਫ਼ਲਤਾ 'ਤੇ ਅੱਜ ਜਦੋਂ ਸਿਮਰਨਪ੍ਰੀਤ ਆਪਣੇ ਸਕੂਲ ਪਹੁੰਚੇ ਤਾਂ ਸਕੂਲ ਮੈਨੇਜਿੰਗ ਕਮੇਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਸਕੂਲ ਚੇਅਰਮੈਨ ਸ਼੍ਰੀ ਅਮਿਤ ਚੱਢਾ ਨੇ ਕਿਹਾ ਕਿ ਸਿਮਰਨਪ੍ਰੀਤ ਸਿੰਘ ਦੀ ਇਹ ਉਪਲਬਧੀ ਪੂਰੇ ਖੇਤਰ ਲਈ ਮਾਣ ਦੀ ਗੱਲ ਹੈ | ਇਸ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਉੱਚ ਸਿੱਖਿਆ ਹਾਸਲ ਕਰਨ ਲਈ ਪ੍ਰੇਰਣਾ ਮਿਲੇਗੀ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਮੈਡਮ ਦੀਪਿਕਾ ਪੁਰੀ, ਮੈਡਮ ਅਨੂ ਕੌਸ਼ਲ, ਮੈਡਮ ਸੁਰੇਖਾ ਰਾਣਾ, ਅਵਿਨਾਸ਼ ਕੁਮਾਰ ਸਮੇਤ ਹੋਰ ਅਧਿਆਪਕਾਂ ਨੇ ਵੀ ਸਿਮਰਨਪ੍ਰੀਤ ਨੂੰ ਵਧਾਈਆਂ ਦਿੰਦਿਆਂ ਉਸਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਪ੍ਰਾਈਮੋ ਕੈਮੀਕਲ ਦੇ ਸਹਿਯੋਗ ਨਾਲ 15 ਲੜਕੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ <br/> ਅਗਲੀ ਖ਼ਬਰ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ 'ਚ ਭਾਰਤੀ ਸੰਵਿਧਾਨ ਦੇ 75 ਸਾਲਾਂ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।