ਸਮਾਣਾ, 30 ਅਗਸਤ (ਸਾਹਿਬ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 421ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਲੰਗਰ ਘਰ ਸਮਾਣਾ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਸਮਾਗਮ ਦੇ ਪਹਿਲੇ ਦਿਨ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਉਮਰ ਦੇ ਦੋ ਗਰੁੱਪਾਂ ਵਿਚ ਦਸਤਾਰਾਂ ਸਜਾਉਣ ਵਿਚ ਜੇਤੂ ਰਹੇ ਬੱਚਿਆਂ ਅਤੇ ਜੱਜ ਜਸਵਿੰਦਰ ਸਿੰਘ ਕਲੇਰ, ਗਗਨਦੀਪ ਸਿੰਘ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ 31 ਅਗਸਤ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ | ਇਸ ਮੌਕੇ ਹਰਵਿੰਦਰ ਸਿੰਘ ਦਰਦ, ਸੁਖਵਿੰਦਰ ਸਿੰਘ ਦਾਨੀਪੁਰ ਅਤੇ ਕਰਨ ਸਿੰਘ ਆਦਿ ਵੀ ਮੌਜੂਦ ਸਨ |