01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ 'ਚ ਆਈ ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਸਪੈਸ਼ਲ ਪੈਕੇਜ ਦਾ ਐਲਾਨ ਕਰੇ-ਬਹਿਰੂ

ਅਜੀਤ ਡੈਸਕ 31-08-2025
ਦੇਵੀਗੜ੍ਹ, 30 ਅਗਸਤ (ਰਾਜਿੰਦਰ ਸਿੰਘ ਮੌਜੀ)-ਇਸ ਵਾਰ ਸਾਡੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੀ ਬਾਰਸ਼ ਨੇ ਜਿੱਥੇ ਹਿਮਾਚਲ ਦੇ ਕਿਸਾਨਾਂ ਅਤੇ ਹੋਰ ਕਾਰੋਬਾਰੀਆਂ ਦਾ ਵੱਡਾ ਆਰਥਿਕ ਨੁਕਸਾਨ ਕੀਤਾ ਹੈ ਉੱਥੇ ਡੈਮਾਂ ਵਿਚ ਪਾਣੀ ਦਾ ਪੱਧਰ ਵਧਣ ਨਾਲ ਪੰਜਾਬ ਵੱਲ ਖੋਲ੍ਹੇ ਗਏ ਫਲੱਡ ਗੇਟਾਂ ਕਾਰਨ ਸਤਲੁਜ, ਬਿਆਸ ਦਰਿਆ ਵਿਚ ਲੋੜ ਤੋਂ ਵੱਧ ਪਾਣੀ ਛੱਡਣ ਨਾਲ ਪੰਜਾਬ ਦੇ ਬਹੁਤ ਸਾਰੇ ਜ਼ਿਲਿ੍ਹਆਂ ਵਿਚ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਹੜ੍ਹਾਂ ਨੇ ਤਬਾਹ ਕਰ ਦਿੱਤੀਆਂ ਹਨ ਉੱਥੇ ਆਮ ਜਨ ਜੀਵਨ ਵਿਚ ਵੀ ਬਹੁਤ ਵੱਡਾ ਵਿਘਨ ਪਿਆ ਹੈ | ਇਸ ਸਮੇਂ ਆਈ ਕੁਦਰਤੀ ਕਰੋਪੀ ਉਤੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਪੀੜਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਦੁੱਖ ਦੀ ਘੜੀ ਵਿਚ ਇਕ ਆਵਾਜ਼ ਬਣ ਕੇ ਸਾਨੂੰ ਕੇਂਦਰ ਅਤੇ ਰਾਜ ਸਰਕਾਰ 'ਤੇ ਜ਼ੋਰ ਦੇਣਾ ਚਾਹੀਦਾ ਹੈ ਕਿ ਜਿਹੜੇ ਕਿਸਾਨਾਂ ਦੀਆਂ ਫ਼ਸਲਾਂ, ਮਾਲ ਡੰਗਰ, ਘਰ, ਟਿਊਬਵੈੱਲਾਂ ਦਾ ਹੜ੍ਹ ਨਾਲ ਨੁਕਸਾਨ ਹੋਇਆ ਹੈ ਉਸ ਦੀ ਸੌ ਫ਼ੀਸਦੀ ਭਰਪਾਈ ਕਾਰਵਾਈ ਜਾ ਸਕੇ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਸੰਵਿਧਾਨਕ ਅਤੇ ਸਮਾਜਿਕ ਅਖ਼ਲਾਕੀ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼ ਵਾਸੀਆਂ ਦੀ ਕੁਦਰਤੀ ਆਫ਼ਤਾਂ ਨਾਲ ਹੋਏ ਜਾਨੀ ਤੇ ਮਾਲੀ ਨੁਕਸਾਨ ਦੀ ਭਰਪਾਈ ਲਈ ਕੁਦਰਤੀ ਆਫ਼ਤਾਂ ਦਾ ਕੌਮੀ ਫ਼ੰਡ ਕੇਂਦਰ ਸਰਕਾਰ ਕਾਇਮ ਕਰੇ | ਉਨ੍ਹਾਂ ਇਹ ਵੀ ਦੱਸਿਆ ਕਿ ਦੇਸ਼ ਦੇ ਕਿਸਾਨਾਂ ਦੀ ਮੰਗ 'ਤੇ ਕੇਂਦਰ ਸਰਕਾਰ ਨੇ ਫ਼ਸਲੀ ਬੀਮਾ ਯੋਜਨਾ ਸ਼ੁਰੂ ਕੀਤੀ ਸੀ ਉਹ ਵੀ ਭਿ੍ਸ਼ਟਾਚਾਰ ਦੀ ਭੇਂਟ ਚੜ੍ਹ ਕੇ ਖ਼ਤਮ ਹੋ ਗਈ ਹੈ | ਉਨ੍ਹਾਂ ਕਿਹਾ ਕਿ ਅਜੇ ਇਹ ਅੰਦਾਜਾ ਲਾਉਣਾ ਮੁਸ਼ਕਿਲ ਹੈ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਨਾਲ-ਨਾਲ ਮਾਲ ਡੰਗਰ ਘਰਾਂ ਟਿਊਬਵੈੱਲਾਂ ਦਾ ਕਿੰਨਾ ਨੁਕਸਾਨ ਹੋਇਆ ਹੈ | ਇਸ ਲਈ ਕੇਂਦਰ ਸਰਕਾਰ ਪੰਜਾਬ ਨੂੰ ਕੁਦਰਤੀ ਆਫ਼ਤਾਂ ਦਾ ਘੱਟੋ-ਘੱਟ ਪੰਜ ਹਜ਼ਾਰ ਕਰੋੜ ਰੁਪਏ ਦਾ ਸਪੈਸ਼ਲ ਪੈਕੇਜ ਦਾ ਐਲਾਨ ਕਰੇ ਤਾਂ ਕਿ ਹੜ੍ਹਾਂ ਨਾਲ ਪੀੜਤ ਲੋਕਾਂ ਦੀ ਸੌ ਫ਼ੀਸਦੀ ਆਰਥਿਕ ਮਦਦ ਦੇ ਨਾਲ-ਨਾਲ ਸੜਕਾਂ ਤੇ ਹੋਰ ਸਰਕਾਰੀ ਸੰਪਤੀ ਦੇ ਨੁਕਸਾਨ ਦੀ ਭਰਪਾਈ ਹੋ ਸਕੇ |
ਪਿਛਲੀ ਖ਼ਬਰ ਘੱਗਰ ਦਰਿਆ ਦੇ ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਵਿੱਢੀਆਂ ਤਿਆਰੀਆਂ ਅਗਲੀ ਖ਼ਬਰ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।