01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ-ਡੀ.ਐਫ.ਐਸ.ਸੀ. ਦੀ ਕਿਸਾਨਾਂ ਨੂੰ ਅਪੀਲ

ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ <br/> 31-08-2025
ਪਟਿਆਲਾ, 30 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ ਵਲੋਂ ਅੱਜ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਕੇ ਝੋਨੇ ਦੇ ਆਉਣ ਵਾਲੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜਾ ਲਿਆ¢ ਇਸ ਮੀਟਿੰਗ ਦÏਰਾਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ 'ਤੇ ਵਿਚਾਰ ਚਰਚਾ ਕੀਤੀ¢ ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ¢ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਦੀ ਸੁਚਾਰੂ ਤੇ ਤੁਰੰਤ ਖ਼ਰੀਦ ਲਈ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ¢ ਉਨ੍ਹਾਂ ਸੁੱਕਾ ਝੋਨਾ ਲਿਆਉਣ ਦੇ ਫ਼ਾਇਦੇ ਦਰਸਾਉਂਦੇ ਹੋਏ ਵਿਸ਼ੇਸ਼ ਤÏਰ 'ਤੇ ਕਿਹਾ ਕਿ ਸੁੱਕਾ ਝੋਨਾ ਮੰਡੀਆਂ ਵਿਚ ਲਿਆਉਣ ਨਾਲ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਜਲਦੀ ਹੋ ਜਾਂਦੀ ਹੈ ਅਤੇ ਇਸ ਉਪਰੰਤ ਅਦਾਇਗੀ ਵੀ ਤੁਰੰਤ ਹੋ ਜਾਂਦੀ ਹੈ¢ ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁੱਕਾ ਝੋਨਾ ਲਿਆਉਣ ਨਾਲ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਨਿਰਵਿਘਨ ਹੁੰਦੀ ਹੈ ਜਿਸ ਕਾਰਨ ਬਾਕੀ ਰਹਿੰਦੇ ਕਿਸਾਨ ਵੀਰਾਂ ਨੂੰ ਮੰਡੀ ਵਿੱਚ ਜਿਣਸ ਵੇਚਣ ਲਈ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ¢ ਡੀ.ਐਫ.ਐਸ.ਸੀ. ਨੇ ਇਹ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲੇ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਜਿਣਸ ਦਾ ਇਕ ਇਕ ਦਾਣਾ ਸਮੇਂ ਸਿਰ ਖ਼ਰੀਦਿਆ ਜਾਵੇਗਾ¢ ਇਸ ਲਈ ਉਨ੍ਹਾਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ, ਤਾਂ ਜੋ ਖ਼ਰੀਦ ਦੀ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਸਕੇ |
ਪਿਛਲੀ ਖ਼ਬਰ ਰੋਟਰੀ ਕਲੱਬ ਪ੍ਰਾਈਮ ਵਲੋਂ ਸਰਕਾਰੀ ਸਕੂਲ ਮਹਿੰਦਰਗੰਜ ਨੂੰ ਵਾਟਰ ਕੂਲਰ ਅਤੇ ਆਰ. ਓ. ਸਿਸਟਮ ਭੇਟ ਅਗਲੀ ਖ਼ਬਰ ਘੱਗਰ ਦਰਿਆ ਦੇ ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਵਿੱਢੀਆਂ ਤਿਆਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।