16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਚਾਈਨਾ ਵਾਇਰਸ ਨਾਲ ਬਰਬਾਦ ਹੋਈ ਫਸਲ ਨੂੰ ਸਰਕਾਰ ਗੰਭੀਰਤਾ ਨਾਲ ਨਹੀਂ ਲੈ ਰਹੀ-ਹਰਿੰਦਰਪਾਲ ਚੰਦੂਮਾਜਰਾ

ਅਜੀਤ ਡੈਸਕ 21-09-2025
ਪਟਿਆਲਾ, 20 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਚਾਇਨਾ ਵਾਇਰਸ ਨਾਲ ਬਰਬਾਦ ਹੋਈ ਫਸਲ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਨਹੀਂ ਲੈ ਰਹੀ | ਹੈਰਾਨੀ ਜਨਕ ਗੱਲ ਇਹ ਹੈ ਕਿ ਹੁਣ ਤੱਕ ਸਰਕਾਰ ਵਲੋਂ ਗਿਰਦਾਵਰੀ ਦੇ ਹੁਕਮ ਤੱਕ ਨਹੀਂ ਕੀਤੇ ਗਏ ਅਤੇ ਅਗਲੇ ਕੁਝ ਦਿਨਾਂ ਵਿਚ ਬਾਅਦ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ, ਫੇਰ ਗਿਰਦਾਵਰੀ ਕਿਸ ਤਰ੍ਹਾਂ ਹੋਵੇਗੀ | ਸਾਬਕਾ ਵਿਧਾਇਕ ਨੇ ਕਿਹਾ ਕਿ ਇਸ ਮਾਮਲੇ ਵਿਚ ਮੁੱਖ ਮੰਤਰੀ ਨੂੰ ਪੱਤਰ ਵੀ ਲਿਖ ਰਹੇ ਹਨ ਤਾਂ ਕਿ ਚਾਇਨਾ ਵਾਇਰਸ ਦੇ ਕਾਰਨ ਕਿਸਾਨਾ ਦੀ ਹੋਈ ਬਰਬਾਦੀ ਵੱਲ ਉਨ੍ਹਾਂ ਦਾ ਧਿਆਨ ਦਿਵਾਇਆ ਜਾ ਸਕੇ | ਹਰਿੰਦਰਪਾਲ ਚੰਦੂਮਾਜਰਾ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਕੋਈ ਕਦਮ ਨਾਲ ਚੁੱਕਿਆ ਤਾਂ ਮੰਗਲਵਾਰ ਨੂੰ ਅਗਲੀ ਰਣਨੀਤੀ ਦੇ ਲਈ ਮੀਟਿੰਗ ਬੁਲਾ ਲਈ ਗਈ ਹੈ | ਹਰਿੰਦਰਪਾਲ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੇ ਮੰਤਰੀਆਂ ਅਤੇ ਅਫਸਰਾਂ ਨੂੰ ਫੀਲਡ ਵਿਚ ਉਤਰ ਕੇ ਦੇਖਣਾ ਚਾਹੀਦਾ ਹੈ ਕਿ ਕਿਸ ਤਰ੍ਰਾਂ ਚਾਇਨਾ ਵਾਇਰਸ ਦੇ ਕਾਰਨ ਏਕੜਾਂ ਦੇ ਏਕੜ ਬਰਬਾਦ ਹੋ ਗਏ | ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਵੀ ਚਾਇਨਾ ਵਾਇਰਸ ਨਾਲ ਬਰਬਾਦ ਫਸਲ ਦਾ ਕੋਈ ਮੁਆਵਜਾ ਨਹੀਂ ਦਿੱਤਾ ਸੀ ਅਤੇ ਇਸ ਤੋਂ ਇਲਾਵਾ ਹੜ੍ਹਾਂ ਨਾਲ ਪ੍ਰਭਾਵਿਤ ਅਤੇ ਗੜੇਮਾਰੀ ਨਾ ਪ੍ਰਭਾਵਿਤ ਫਸਲ ਦਾ ਮੁਆਵਜਾ ਵੀ ਨਹੀਂ ਦਿੱਤਾ ਗਿਆ ਅਤੇ ਇਸ ਵਾਰ ਵੀ ਸਰਕਾਰ ਦੀ ਨੀਯਤ ਕਿਸਾਨਾ ਦੀ ਬਾਂਹ ਫੜਨ ਦੀ ਦਿਖਾਈ ਨਹੀਂ ਦੇ ਰਹੀ |
ਪਿਛਲੀ ਖ਼ਬਰ ਮਾਈਨਿੰਗ ਵਿਭਾਗ ਮੁੜ ਹੋਇਆ ਸਰਗਰਮ, ਨਾਜਾਇਜ਼ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ ਅਗਲੀ ਖ਼ਬਰ ਪਟਿਆਲਾ ਰੇਲਵੇ ਸਟੇਸ਼ਨ 'ਤੇ 8ਵੇਂ ਪੇਅ ਕਮਿਸ਼ਨ ਲਈ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।