16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਅਜੀਤ ਡੈਸਕ 21-09-2025
ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਲੰਘੇ ਦਿਨ ਮੋਟਰਸਾਈਕਲ ਅਤੇ ਸਕੂਟਰੀ 'ਚ ਹੋਈ ਟੱਕਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਥਾਣਾ ਸ਼ੰਭੂ ਦੀ ਪੁਲਿਸ ਨੇ ਮੁਲਜ਼ਮ ਸਕੂਟਰੀ ਸਵਾਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਵਾਸੀ ਪਿੰਡ ਮੋਹੀ ਕਲਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਪਿਤਾ ਮਨਜੀਤ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਨੰਨਹੇੜਾ ਨੇੜੇ ਜਾ ਰਹੇ ਸਨ | ਇਸ ਦੌਰਾਨ ਇਕ ਸਕੂਟਰੀ ਚਾਲਕ ਕਿਸ਼ਨ ਕੁਮਾਰ ਵਾਸੀ ਲੋਹਗੜ੍ਹ ਫਾਰਮ ਪਿੰਡ ਨੰਨਹੇੜਾ ਨੇ ਤੇਜ਼ ਰਫ਼ਤਾਰ ਨਾਲ ਆਪਣੀ ਸਕੂਟਰੀ ਚਲਾਉਂਦਿਆਂ ਉਨ੍ਹਾਂ ਦੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਉਸ ਦੇ ਪਿਤਾ ਮਨਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ | ਜਿੱਥੇ ਉਨ੍ਹਾਂ ਦੀ ਬੀਤੇ ਦਿਨ ਇਲਾਜ ਦੌਰਾਨ ਮੌਤ ਹੋ ਗਈ | ਥਾਣਾ ਸ਼ੰਭੂ ਦੀ ਪੁਲਿਸ ਨੇ ਸਕੂਟਰੀ ਚਾਲਕ ਕਿਸ਼ਨ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ 20 ਗ੍ਰਾਮ ਹੈਰੋਇਨ ਤੇ 29 ਹਜ਼ਾਰ ਤੋਂ ਵੱਧ ਡਰੱਗ ਮਨੀ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਮਾਈਨਿੰਗ ਵਿਭਾਗ ਮੁੜ ਹੋਇਆ ਸਰਗਰਮ, ਨਾਜਾਇਜ਼ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।