16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਅਜੀਤ ਡੈਸਕ 21-09-2025
ਬਹਾਦਰਗੜ੍ਹ, 20 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ, ਕੌਲੀ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਮਾਹੌਲ ਵਿਚ ਹੋਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ | ਗੁਰਬਾਣੀ ਦੀ ਰਸਧਾਰਾ ਨਾਲ ਸਾਰਾ ਕਾਲਜ ਗੂੰਜ ਉੱਠਿਆ ਅਤੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ | ਭੋਗ ਉਪਰੰਤ ਕਾਲਜ ਦੀ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਨਵੇਂ ਦਾਖਲਾ ਲਏ ਵਿਦਿਆਰਥੀਆਂ ਦਾ ਤਹਿ ਦਿਲੋਂ ਸੁਆਗਤ ਕੀਤਾ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਹੀ ਗੁਣਵੱਤਾ-ਪੂਰਕ ਸਿੱਖਿਆ ਅਤੇ ਚਰਿੱਤਰ ਨਿਰਮਾਣ ਲਈ ਵਚਨਬੱਧ ਰਿਹਾ ਹੈ | ਇਸ ਮੌਕੇ ਕਾਲਜ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਅਤੇ ਸਕੱਤਰ ਬੀਬੀ ਅਨੂਪਿੰਦਰ ਕੌਰ ਸੰਧੂ ਨੇ ਵੀ ਹਾਜ਼ਰੀ ਭਰੀ | ਉਨ੍ਹਾਂ ਨੇ ਕਿਹਾ ਕਿ ਜਸਦੇਵ ਸਿੰਘ ਸੰਧੂ ਗਰੁੱਪ ਹਮੇਸ਼ਾ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਨਾਲ-ਨਾਲ ਧਾਰਮਿਕ ਤੇ ਨੈਤਿਕ ਮੁੱਲਾਂ ਨਾਲ ਜੋੜਨ ਦੀ ਕੋਸ਼ਿਸ਼ ਕਰਦਾ ਹੈ | ਕਾਲਜ ਪਰਿਵਾਰ ਵਲੋਂ ਆਏ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਗਿਆ | ਇਸ ਮੌਕੇ ਕਾਲਜ ਦੇ ਸਕੱਤਰ ਸਰਤਾਜ ਸਿੰਘ ਸੰਧੂ, ਰਜਿ. ਰਾਜਕੁਮਾਰ ਗੁਲੇਰੀਆ ਅਤੇ ਸਟਾਫ਼ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਕੰਨਾਂ ਦਾ ਫ੍ਰੀ ਟੈੱਸਟ ਤੇ 50 ਫ਼ੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਘੱਗਰ 'ਚ ਹੜ੍ਹਾਂ ਨਾਲ ਪਏ ਪਾੜ ਨੂੰ ਜਲਦ ਪੂਰਿਆ ਜਾਏ- ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।