16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪ੍ਰਵਾਸੀ ਮਜ਼ਦੂਰ ਘਰ 'ਚ ਕਿਰਾਏਦਾਰ ਰੱਖਣ 'ਤੇ ਕੀਤੀ ਕੁੱਟਮਾਰ, ਦਰਜਨ ਤੋਂ ਵੱਧ ਨਾਮਜ਼ਦ

ਅਜੀਤ ਡੈਸਕ 21-09-2025
ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਥਾਣਾ ਸਦਰ ਰਾਜਪੁਰਾ ਦੀ ਪੁਲਿਸ ਨੇ ਰਾਜਪੁਰਾ ਨੇੜਲੇ ਪਿੰਡ ਸਰਾਏ ਬਨਜਾਰਾ 'ਚ ਘਰ 'ਚ ਪ੍ਰਵਾਸੀ ਮਜ਼ਦੂਰ ਕਿਰਾਏਦਾਰ ਰੱਖਣ 'ਤੇ ਇਕ ਦਰਜਨ ਤੋਂ ਵੱਧ ਵਿਅਕਤੀਆਂ ਨੇ ਘਰ ਦੇ ਮਾਲਕ ਸਮੇਤ ਹੋਰਾਂ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਇਕ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਵਾਸੀ ਪਿੰਡ ਸਰਾਏ ਬਨਜਾਰਾ ਬਸਤੀ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਨੇ ਆਪਣੇ ਘਰ ਕੁਝ ਪ੍ਰਵਾਸੀ ਮਜ਼ਦੂਰ ਰੱਖ ਹੋਏ ਹਨ | ਲੰਘੇ ਦਿਨ ਸ਼ਾਮ ਨੂੰ ਜਦੋਂ ਉਹ ਆਪਣੇ ਕਿਰਾਏਦਾਰ ਹਰਮੇਸ਼ ਕੁਮਾਰ, ਰਾਜ ਕੁਮਾਰ, ਜਤਿੰਦਰ ਕੁਮਾਰ ਸਮੇਤ ਹੋਰਾਂ ਨਾਲ ਬੱਸ ਅੱਡਾ ਬਸੰਤਪੁਰਾ ਨੇੜੇ ਜਾ ਰਿਹਾ ਸੀ ਤਾਂ ਲਖਵਿੰਦਰ ਸਿੰਘ ਪੁੱਤਰ ਸ਼ਾਮ ਸਿੰਘ, ਸੁੱਚਾ ਸਿੰਘ ਪੁੱਤਰ ਪਿਆਰਾ ਲਾਲ, ਸੁਰਜੀਤ ਸਿੰਘ ਪੁੱਤਰ ਗਿਆਨ ਚੰਦ, ਜਸਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਅਮਰੀਕ ਸਿੰਘ ਪੁੱਤਰ ਸ਼ੇਰ ਚੰਦ, ਕਰਨ ਚੈੜੂ ਪੁੱਤਰ ਪ੍ਰੀਤਮ ਸਿੰਘ, ਸੁਰਜੀਤ ਸਿੰਘ ਪੁੱਤਰ ਰਾਜ ਕੁਮਾਰ, ਸੁਖਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀਆਨ ਪਿੰਡ ਸਰਾਏ ਬਨਜਾਰਾ ਅਤੇ 5-6 ਹੋਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ | ਜਿਸ 'ਤੇ ਥਾਣਾ ਸਦਰ ਦੀ ਪੁਲਿਸ ਨੇ ਉਕਤ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਕਾਨ ਦੀ ਮੁਰੰਮਤ ਕਰਵਾ ਰਹੀ ਔਰਤ ਦੀ ਕੀਤੀ ਕੁੱਟਮਾਰ ਅਗਲੀ ਖ਼ਬਰ ਮਕਾਨ ਦੀ ਮੁਰੰਮਤ ਕਰਵਾ ਰਹੀ ਔਰਤ ਦੀ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।