16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅਤਲਾ ਨੂੰ ਐਸ.ਸੀ. ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਰਾਹ ਹੋਇਆ ਪੱਧਰਾ

ਅਜੀਤ ਡੈਸਕ 21-09-2025
ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਗੁਰਤੇਜ ਸਿੰਘ ਅਤਲਾ, ਜਿਸ ਨੰੂ ਪਿਛਲੇ ਮਹੀਨੇ ਪਾਰਟੀ ਦੇ ਐਸ.ਸੀ. ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਸੀ | ਹੁਣ ਉਨ੍ਹਾਂ ਨੂੰ ਐਸ. ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਲਗਾਉਣ ਦਾ ਰਾਹ ਪੱਧਰਾ ਹੋ ਗਿਆ ਹੈ | ਪਿਛਲੇ ਦਿਨੀਂ ਉਹ ਨਵੀਂ ਦਿੱਲੀ ਵਿਖੇ ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਹਰਦੀਪ ਸਿੰਘ ਭੰਵਰਾ ਨੂੰ ਮਿਲੇ ਸਨ, ਜਿੱਥੇ ਦੋਵਾਂ ਦਰਮਿਆਨ ਪਾਰਟੀ ਨੂੰ ਪ੍ਰਫੁਲਿਤ ਕਰਨ ਲਈ ਲੰਮੀਆਂ ਵਿਚਾਰਾਂ ਹੋਈਆਂ | ਇਸ ਦੌਰਾਨ ਭੰਵਰਾ ਨੇ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੂੰ ਫ਼ੋਨ 'ਤੇ ਕਿਹਾ ਕਿ ਅਤਲਾ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਐਸ.ਸੀ. ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਲਗਾਇਆ ਜਾਵੇ | ਇਸ ਦੌਰਾਨ ਰਣੀਕੇ ਨੇ ਭਰੋਸਾ ਦਿੱਤਾ ਕਿ ਆਉਂਦੇ ਦਿਨਾਂ ਵਿਚ ਐਸ. ਸੀ. ਵਿੰਗ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਗੁਰਤੇਜ ਸਿੰਘ ਅਤਲਾ ਨੂੰ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਲਗਾ ਦਿੱਤਾ ਜਾਵੇਗਾ | ਅਤਲਾ ਦੇ ਨਾਮ ਦੀ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਵੀ ਤਾਈਦ ਕੀਤੀ ਹੈ |
ਪਿਛਲੀ ਖ਼ਬਰ ਡੀ.ਆਈ.ਜੀ. ਚਾਹਲ ਨੇ ਅਪਰਾਧਿਕ ਸਮੀਖਿਆ ਨੂੰ ਲੈ ਕੇ ਚਾਰ ਐਸ.ਐਸ.ਪੀਜ਼ ਨਾਲ ਕੀਤੀ ਬੈਠਕ ਅਗਲੀ ਖ਼ਬਰ ਏ.ਐਸ.ਆਈ. ਸੁਖਵਿੰਦਰ ਸਿੰਘ ਦਾ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।