16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ 'ਚ ਖੇਡਾਂ ਅਹਿਮ ਰੋਲ ਅਦਾ ਕਰਦੀਆਂ ਹਨ-ਕਪਿਲ ਮਾਨ

ਅਜੀਤ ਡੈਸਕ 21-09-2025
ਭਾਦਸੋਂ, 20 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਹਰ ਸਾਲ ਦੀ ਤਰ੍ਹਾਂ ਗੁੱਗਾ ਮਾੜੀ ਸਪੋਰਟਸ ਕਲੱਬ ਪਿੰਡ ਰੰਨੋ ਤੇ ਹਕੀਮਪੁਰਾ ਵਲੋਂ ਸਾਂਝੇ ਤੌਰ 'ਤੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ ਇਕ ਪਿੰਡ ਓਪਨ ਦੇ ਮੁਕਾਬਲਿਆਂ ਵਿਚ ਗੋਰਖਪੁਰ ਦੀ ਟੀਮ ਨੇ ਲੋਧਰ ਦੀ ਟੀਮ ਨੂੰ ਹਰਾ ਕੇ ਕਬੱਡੀ ਕੱਪ 'ਤੇ ਕਬਜਾ ਕੀਤਾ | ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਭਰਾ ਕਪਿਲ ਮਾਨ, ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ ਗੁਰਦੀਪ ਸਿੰਘ ਦੀਪਾ ਰਾਮਗੜ੍ਹ, ਦਲਜੀਤ ਸਿੰਘ ਟਿਵਾਣਾ ਰਾਇਮਲਮਾਜਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਤੁੱਟ ਅੰਗ ਹਨ | ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਵਿਚ ਖੇਡਾਂ ਅਹਿਮ ਰੋਲ ਅਦਾ ਕਰਦੀਆਂ ਹਨ | ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਲਖਵੀਰ ਸਿੰਘ ਲੱਖੀ ਕਲੱਬ ਪ੍ਰਧਾਨ, ਹਰਦੀਪ ਸਿੰਘ ਨੰਬਰਦਾਰ ਮੀਤ ਪ੍ਰਧਾਨ, ਨਵਜੋਤ ਸਿੰਘ ਖ਼ਜ਼ਾਨਚੀ, ਬਚਿੱਤਰ ਸਿੰਘ ਖ਼ਜ਼ਾਨਚੀ, ਦਲਵੀਰ ਸਿੰਘ ਸੈਕਟਰੀ, ਤੇਜਿੰਦਰ ਸਿੰਘ, ਸੁਖਵਿੰਦਰ ਸਿੰਘ ਮਾਲੀ, ਬਲਵਿੰਦਰ ਸਿੰਘ, ਅਵਤਾਰ ਸਿੰਘ, ਧਰਮਿੰਦਰ ਸਿੰਘ, ਗੁਰਜੀਤ ਸਿੰਘ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਰੁਲਦਾ ਸਿੰਘ, ਰਘਵੀਰ ਸਿੰਘ ਸਾਬਕਾ ਸਰਪੰਚ, ਨਰੰਗ ਸਿੰਘ ਨੰਬਰਦਾਰ, ਹਾਕਮ ਸਿੰਘ ਮਾਲੀ, ਹਰਵਿੰਦਰ ਕੌਰ ਸਰਪੰਚ ਹਕੀਮਪੁਰਾ, ਮਨਪ੍ਰੀਤ ਪੰਚ, ਮੋਹਨ ਸਿੰਘ ਪੰਚ, ਗੁਰਦੀਪ ਸਿੰਘ ਮੱਠੀ, ਮੋਹਨਜੀਤ ਸਿੰਘ ਮੋਣਾ, ਜਗਤਾਰ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਉੱਘੀ ਲੇਖਕ ਹਰਪਿੰਦਰ ਰਾਣਾ ਦਾ ਰੂ-ਬਰੂ ਕਰਵਾਇਆ ਅਗਲੀ ਖ਼ਬਰ ਭਾਗਵਤ ਕਥਾ ਮੌਕੇ ਗਿਆਨ ਚੰਦ ਕਟਾਰੀਆ ਤੇ ਰਾਜਕੁਮਾਰ ਸਚਦੇਵਾ ਨੇ ਕੀਤੀ ਜੋਤੀ ਪ੍ਰਚੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।