16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮੁਸਲਿਮ ਫ਼ਰੰਟ ਦਾ ਤਹਿਸੀਲ ਪ੍ਰਧਾਨ ਬਣਨ 'ਤੇ ਸੋਨੰੂ ਖਾਨ ਦਾ ਕੀਤਾ ਸਨਮਾਨ

ਅਜੀਤ ਡੈਸਕ 21-09-2025
ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਮੁਸਲਿਮ ਭਾਈਚਾਰੇ ਵਲੋਂ ਸਥਾਨਕ ਨਗਰ ਕੌਂਸਲ ਦੇ ਵਾਰਡ ਨੰਬਰ 15 'ਚ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਭਾਈਚਾਰੇ ਦੇ ਨੌਜਵਾਨ ਆਗੂ ਸੰਜੀਵ ਚੌਧਰੀ ਉਰਫ਼ ਸੋਨੂ ਖਾਨ ਨੂੰ ਮੁਸਲਿਮ ਫ਼ਰੰਟ ਪੰਜਾਬ ਦੀ ਰਾਜਪੁਰਾ ਤਹਿਸੀਲ ਦਾ ਪ੍ਰਧਾਨ ਚੁਣੇ ਜਾਣ 'ਤੇ ਉਨ੍ਹਾਂ ਦੇ ਸਨਮਾਨ ਕੀਤਾ ਗਿਆ | ਜਿਸ ਵਿਚ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਅਤੇ ਪੰਜਾਬ ਹੱਜ ਕਮੇਟੀ ਦੇ ਮੈਂਬਰ ਕਾਰੀ ਮੁਹੰਮਦ ਰਾਫੇ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਇਸਲਾਮ ਅਲੀ ਅਤੇ ਕਾਰੀ ਮੁਹੰਮਦ ਰਾਫੇ ਨੇ ਕਿਹਾ ਕਿ ਅੱਜ ਦਾ ਸਮਾਂ ਨੌਜਵਾਨ ਪੀੜ੍ਹੀ ਦਾ ਹੈ ਅਤੇ ਸੰਜੀਵ ਚੌਧਰੀ ਨੌਜਵਾਨ ਵਰਗ ਦੀ ਨੁਮਾਇੰਦਗੀ ਕਰਦੇ ਹਨ | ਜਿਸ ਕਾਰਨ ਉਨ੍ਹਾਂ ਨੂੰ ਮੁਸਲਿਮ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਮੁਸਲਿਮ ਫਰੰਟ, ਪੰਜਾਬ ਦੀ ਰਾਜਪੁਰਾ ਤਹਿਸੀਲ ਦਾ ਪ੍ਰਧਾਨ ਬਣਾਇਆ ਗਿਆ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਸੰਜੀਵ ਚੌਧਰੀ ਉਰਫ਼ ਸੋਨੂੰ ਖਾਨ ਨੇ ਜਿੱਥੇ ਉਨ੍ਹਾਂ ਦਾ ਸਨਮਾਨ ਕਰਨ ਵਾਲੇ ਆਗੂਆਂ ਦਾ ਧੰਨਵਾਦ ਕੀਤਾ, ਉੱਥੇ ਉਨ੍ਹਾਂ ਨੇ ਯਕੀਨ ਦਵਾਇਆ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਲਗਨ, ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਮੁਸਲਿਮ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਤਨ, ਮਨ, ਧਨ ਨਾਲ ਕੰਮ ਕਰਨਗੇ | ਇਸ ਮੌਕੇ ਚੇਅਰਮੈਨ ਲਖਬੀਰ ਗੁੱਜਰ, ਦਰਸ਼ਨ ਖਾਨ ਰਾਜਪੁਰਾ, ਡਾ. ਸਲੀਮ ਖਾਨ, ਮੱਖਣ ਖਾਨ, ਸਰਦਾਰ ਮੁਹੰਮਦ, ਮੰਗੂ ਖਾਨ, ਸ਼ਮਸ਼ੇਰ ਖਾਨ, ਭਾਗ ਸਿੰਘ ਚੌਹਾਨ, ਜਸਬੀਰ ਸਿੰਘ, ਰਵਿੰਦਰ ਸਿੰਘ ਸੋਨੂੰ, ਰੁਲੀਆ ਸਿੰਘ, ਰਵਿੰਦਰ ਸਿੰਘ ਫ਼ੌਜੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਰੋਟਰੀ ਕਲੱਬ ਗ੍ਰੇਟਰ ਰਾਜਪੁਰਾ ਵਲੋਂ ਦੰਦਾਂ ਦਾ ਨਿਰੀਖਣ ਕੈਂਪ ਤੇ ਬੂਟੇ ਲਗਾਉਣ ਦੀ ਮੁਹਿੰਮ ਅਗਲੀ ਖ਼ਬਰ ਸਫਾਈ ਸਾਡੀ ਜ਼ਿੰਮੇਵਾਰੀ ਹੈ ਤੇ ਰੁੱਖ ਲਗਾਉਣਾ ਸਾਡਾ ਭਵਿੱਖ-ਰਾਜੇਸ਼ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।