16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ 'ਤੇ ਲੋੜਵੰਦਾਂ ਲਈ ਹਲਕਾ ਸਨੌਰ ਦੀ ਸੰਗਤ ਆਈ ਅੱਗੇ

ਅਜੀਤ ਡੈਸਕ 21-09-2025
ਪਟਿਆਲਾ, 20 ਸਤੰਬਰ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਚਲਾਏ ਜਾ ਰਹੇ ਰਾਹਤ ਕਾਰਜ ਨੂੰ ਹੋਰ ਵੀ ਤੇਜ਼ ਕੀਤਾ ਜਾ ਰਿਹਾ ਹੈ | ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਵਡਮੁੱਲੇ ਕਾਰਜ ਨੂੰ ਨੇਪਰੇ ਚਾੜਿ੍ਹਆ ਜਾ ਰਿਹਾ ਹੈ | ਇਸ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਵੱਖ-ਵੱਖ ਸਿੱਖ ਸੰਸਥਾਵਾਂ, ਸਮਾਜ ਸੇਵੀ ਜਥੇਬੰਦੀਆਂ ਤੋਂ ਇਲਾਵਾ ਲੋਕ ਗੁਰਦੁਆਰਾ ਕਮੇਟੀਆਂ ਨੂੰ ਇਸ ਮੁਹਿੰਮ ਵਿਚ ਅੱਗੇ ਆਉਣ ਦਾ ਸੱਦਾ ਦਿੱਤਾ | ਜਥੇ. ਸੁਰਜੀਤ ਸਿੰਘ ਗੜ੍ਹੀ ਅਤੇ ਜਥੇ. ਜਸਮੇਰ ਸਿੰਘ ਲਾਛੜੂ ਦੀ ਪ੍ਰੇਰਨਾ ਸਦਕਾ ਇਲਾਕੇ ਦੀਆਂ ਸੰਗਤਾਂ ਵੀ ਅੱਗੇ ਆ ਰਹੀਆਂ ਹਨ | ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਪ੍ਰਭਾਵਿਤ ਲੋੜਵੰਦਾਂ ਤੱਕ ਰਾਹਤ ਸਮਗਰੀ ਜਿਨ੍ਹਾਂ ਨੇ ਰਸਦ ਵਿਚ ਆਟੇ ਦੀਆਂ 140 ਥੈਲੀਆਂ, 100 ਬੋਤਲਾਂ ਸਰੋਂ੍ਹ ਦੀਆਂ, 25 ਪੇਟੀਆਂ ਪਾਣੀ ਦੀਆਂ ਤੋਂ ਇਲਾਵਾ ਦਾਲਾਂ, ਬਿਸਕੁਟ, ਚੌਲ ਅਤੇ ਮਿਕਸ ਸਾਮਾਨ ਵੀ ਗੁਰੂਘਰ ਵਿਚ ਪਹੁੰਚਾਇਆ ਗਿਆ | ਇਸ ਦੌਰਾਨ ਹਲਕਾ ਸਨੌਰ ਦੀਆਂ ਸੰਗਤਾਂ 'ਚ ਪ੍ਰਧਾਨ ਮਹਾਂਵੀਰ ਸਿੰਘ, ਵਰਿੰਦਰ ਸਿੰਘ ਖ਼ਜ਼ਾਨਚੀ, ਜਰਨੈਲ ਸਿੰਘ, ਹਰਦੀਪ ਸਿੰਘ, ਕਰਨੈਲ ਸਿੰਘ, ਸ਼ੇਰ ਸਿੰਘ ਤੋਂ ਇਲਾਵਾ ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਮਨਜੀਤ ਸਿੰਘ ਪਵਾਰ ਆਦਿ ਸ਼ਾਮਲ ਸਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਘੱਗਰ ਦਰਿਆ ਦੇ ਸਥਾਈ ਹੱਲ ਲਈ ਬਣਾ ਰਹੀ ਹੈ ਯੋਜਨਾ-ਕੇਂਦਰੀ ਰਾਜ ਮੰਤਰੀ ਸ੍ਰੀਪਦ ਯੈਸੌ ਨਾਇਕ ਅਗਲੀ ਖ਼ਬਰ ਕਰੀਅਰ ਮਾਰਗਦਰਸ਼ਨ ਕੌਂਸਲਿੰਗ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।