16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਾ. ਨਿਰਭੈ ਸਿੰਘ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਇਨਸਾਫ ਲਈ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਅਜੀਤ ਡੈਸਕ 21-09-2025
ਪਟਿਆਲਾ, 20 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਕਿਰਤੀ ਕਿਸਾਨ ਯੂਨੀਅਨ ਦੇ ਆਗੂ ਮਾਸਟਰ ਨਿਰਭੈ ਸਿੰਘ 'ਤੇ ਡਿਊਟੀ ਜਾਣ ਸਮੇਂ ਸਕੂਲ ਦੇ ਨੇੜੇ ਲਹਿਰੇ ਇਲਾਕੇ ਵਿਚ ਭੂ-ਮਾਫ਼ੀਆ ਵਜੋਂ ਸਰਗਰਮ ਵਿਅਕਤੀਆਂ ਵਲੋਂ ਕੀਤੇ ਗੰਭੀਰ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਪੰਜ ਮਹੀਨੇ ਬੀਤਣ 'ਤੇ ਵੀ ਇਨਸਾਫ਼ ਨਾ ਮਿਲਣ ਅਤੇ ਸੰਗਰੂਰ ਪੁਲਿਸ ਵਲੋਂ ਸਿਆਸੀ ਇਸ਼ਾਰੇ ਤਹਿਤ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰਨ ਦੇ ਰੋਸ ਵਜੋਂ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਵਲੋਂ ਜਿਲ੍ਹਾ ਪ੍ਰਧਾਨ ਹਰਵਿੰਦਰ ਰੱਖੜਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੁੱਖ ਮੰਤਰੀ ਪੰਜਾਬ ਵੱਲ ਮੰਗ ਪੱਤਰ ਭੇਜਿਆ ਗਿਆ¢ ਇਸ ਮÏਕੇ ਗੱਲਬਾਤ ਕਰਦਿਆਂ ਅਧਿਆਪਕ ਆਗੂਆਂ ਅਤਿੰਦਰਪਾਲ ਘੱਗਾ ਅਤੇ ਜਸਪਾਲ ਚÏਧਰੀ ਨੇ ਦੱਸਿਆ ਕਿ ਮਾ. ਨਿਰਭੈ ਸਿੰਘ 'ਤੇ ਹੋਏ ਜਾਨਲੇਵਾ ਹਮਲੇ ਦÏਰਾਨ ਉਨ੍ਹਾਂ ਦੀਆਂ ਦੋਨੋਂ ਲੱਤਾਂ ਤੇ ਖੱਬੀ ਬਾਂਹ ਕਈ ਥਾਵਾਂ ਤੋਂ ਬੁਰੀ ਤਰ੍ਹਾਂ ਤੋੜ ਦਿੱਤੀਆਂ ਗਈਆਂ ਸਨ¢ ਜਿਸ ਉਪਰੰਤ ਲਹਿਰਾ ਪੁਲਿਸ ਵੱਲੋਂ ਜਾਨਲੇਵਾ ਹਮਲੇ ਦੀ ਧਾਰਾ 109 ਬੀ.ਐੱਨ.ਐੱਸ. ਸਮੇਤ ਬਾਕੀ ਧਾਰਾਵਾਂ ਸਹਿਤ ਲਹਿਰਾ ਥਾਣਾ (ਜਿਲ੍ਹਾ ਸੰਗਰੂਰ) ਵਿਖੇ ਪਰਚਾ ਦਰਜ ਕੀਤਾ ਗਿਆ¢ ਪ੍ਰੰਤੂ ਪੁਲਿਸ ਵਲੋਂ ਸਾਰੇ ਦੋਸ਼ੀ ਗਿ੍ਫਤਾਰ ਕਰਕੇ ਉਨ੍ਹਾਂ ਨੂੰ ਬਣਦੀ ਸਜ਼ਾ ਦਵਾਉਣ ਦੀ ਥਾਂ ਪੱਖਪਾਤੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਮੁੱਖ ਦੋਸ਼ੀਆਂ ਨੂੰ ਬਚਾਉਣ ਖਾਤਰ ਇਰਾਦਾ ਕਤਲ ਦੇ ਮੁਕੱਦਮੇ ਨੂੰ ਕਾਨੂੰਨੀ ਤÏਰ 'ਤੇ ਕਮਜ਼ੋਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ¢ ਦੂਜੇ ਪਾਸੇ ਮੁੱਖ ਦੋਸ਼ੀਆਂ ਦੇ ਹÏਸਲੇ ਇਸ ਹੱਦ ਤੱਕ ਵੱਧ ਗਏ ਹਨ ਕਿ ਉਹ ਮਾ. ਨਿਰਭੈ ਸਿੰਘ ਨੂੰ ਜਾਨੋਂ ਮਾਰਨ ਦੀਆਂ ਸ਼ਰੇਆਮ ਧਮਕੀਆਂ ਦੇ ਰਹੇ ਹਨ¢ ਇਸ ਸਭ ਦੇ ਮੱਦੇਨਜ਼ਰ ਡੀ.ਟੀ.ਐੱਫ. ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਮਾ. ਨਿਰਭੈ ਸਿੰਘ 'ਤੇ ਹੋਏ ਜਾਨਲੇਵਾ ਹਮਲੇ ਦੇ ਰਹਿੰਦੇ ਮੁੱਖ ਦੋਸ਼ੀ ਨੂੰ ਗਿ੍ਫਤਾਰ ਕੀਤਾ ਜਾਵੇ¢ ਸੰਗਰੂਰ ਪੁਲਿਸ ਨੂੰ ਇਸ ਮਾਮਲੇ ਵਿਚ ਪੇਸ਼ੇਵਰ ਗੰਭੀਰਤਾ ਨਾਲ ਤਫ਼ਤੀਸ਼ ਕਰਕੇ ਦੋਸ਼ੀਆਂ ਨੂੰ ਇਰਾਦਾ ਕਤਲ ਤੇ ਬਾਕੀ ਧਾਰਾਵਾਂ ਅਨੁਸਾਰ ਬਣਦੀ ਸਜ਼ਾ ਦਿਵਾਉਣ ਦੀ ਤਾਕੀਦ ਕੀਤੀ ਜਾਵੇ¢ ਮਾ. ਨਿਰਭੈ ਸਿੰਘ ਵਲੋਂ ਸਵੈ ਸੁਰੱਖਿਆ ਲਈ ਅਪਲਾਈ ਕੀਤੇ ਆਰਮ ਲਾਈਸੈਂਸ ਦੇ ਕੇਸ ਨੂੰ ਫÏਰੀ ਪ੍ਰਵਾਨਗੀ ਦੇ ਕੇ ਲਾਈਸੈਂਸ ਜਾਰੀ ਕੀਤਾ ਜਾਵੇ¢ ਆਗੂਆਂ ਨੇ ਚੇਤਵਾਨੀ ਦਿੱਤੀ ਕਿ ਇਸ ਮਾਮਲੇ ਵਿੱਚ ਇਨਸਾਫ ਨਾ ਮਿਲਣ 'ਤੇ ਡੀ.ਟੀ.ਐੱਫ. ਵਲੋਂ ਕਿਰਤੀ ਕਿਸਾਨ ਯੂਨੀਅਨ ਨਾਲ ਸਾਂਝੇ ਰੂਪ ਵਿਚ 25 ਸਤੰਬਰ 2025 ਨੂੰ ਸੰਗਰੂਰ ਵਿਖੇ ਸੂਬਾਈ ਧਰਨਾ ਦਿੱਤਾ ਜਾਵੇਗਾ ਅਤੇ ਪੁਲਿਸ ਦੇ ਪੱਖਪਾਤੀ ਵਤੀਰੇ ਵਿਰੁੱਧ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਜਾਵੇਗਾ¢
ਇਸ ਮÏਕੇ ਗੁਰਜੀਤ ਘੱਗਾ, ਹਰਿੰਦਰ ਪਟਿਆਲਾ, ਗੁਰਵਿੰਦਰ ਸਿੰਘ ਖੱਟੜਾ, ਜਗਜੀਤ ਸਿੰਘ ਜਟਾਣਾ, ਕੁਲਵਿੰਦਰ ਸਿੰਘ ਬਰਸਟ, ਕ੍ਰਿਸ਼ਨ ਚੂਹਾਣਕੇ, ਪਿ੍ਤਪਾਲ ਸਿੰਘ, ਕੁਲਦੀਪ ਸਿੰਘ, ਰਵਿੰਦਰ ਕੰਬੋਜ਼, ਰਾਮ ਸ਼ਰਨ ਨਾਭਾ, ਹਰਵਿੰਦਰ ਸਿੰਘ ਬੇਲੂਮਾਜਰਾ, ਬਲਜਿੰਦਰ ਘੱਗਾ, ਸੁਖਵੀਰ ਸਿੰਘ, ਸੁਖਦੇਵ ਸਿੰਘ ਆਦਿ ਅਧਿਆਪਕ ਆਗੂ ਮÏਜੂਦ ਸਨ¢
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਰਾਏਪੁਰ ਰਾਈਆਂ 'ਚ ਸਫ਼ਾਈ ਅਭਿਆਨ ਅਗਲੀ ਖ਼ਬਰ ਬੇਬੀ ਕਾਨਵੈਂਟ ਸਕੂਲ ਬਨੂੜ ਨੇ ਅਥਲੈਟਿਕਸ ਮੀਟ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।