25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਅਜੀਤ ਡੈਸਕ 30-08-2025
ਫ਼ਰੀਦਕੋਟ, 29 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 7 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨਵੀਂ ਦਾਣਾ ਮੰਡੀ, ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਵੇਅਰ ਹਾਊਸ ਗਡਾਊਨ ਦੇ ਪਿਛਲੇ ਪਾਸੇ ਵਿਕਮਜੀਤ ਸਿੰਘ ਉਰਫ਼ ਵਿੱਕੀ ਪੁੱਤਰ ਚਰਨਜੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਮੂਹ ਅਸਲ੍ਹਾ ਲਾਇਸੈਂਸੀ 2 ਤੋਂ ਵੱਧ ਅਸਲ੍ਹਾ ਲਾਇਸੈਂਸ ਤੋਂ ਡਿਲੀਟ ਕਰਵਾਉਣ-ਜ਼ਿਲ੍ਹਾ ਮੈਜਿਸਟ੍ਰੇਟ ਅਗਲੀ ਖ਼ਬਰ ਪੁਲਿਸ ਵਲੋਂ ਖੇਤਾਂ 'ਚੋਂ ਬਿਜਲੀ ਟਰਾਂਸਫ਼ਾਰਮਰਾਂ ਦਾ ਤਾਂਬਾ ਤੇ ਤੇਲ ਚੋਰੀ ਕਰਨ ਵਾਲਾ ਗਰੋਹ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।