ਗਿੱਦੜਬਾਹਾ, 29 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਮਿਊਾਸੀਪਲ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਰੀਜ਼ਨ ਮੀਟਿੰਗ 31 ਅਗਸਤ ਨੂੰ ਬਠਿੰਡਾ ਵਿਖੇ ਹੋਣ ਜਾ ਰਹੀ ਹੈ | ਇਸ ਸੰਬੰਧੀ ਮਿਊਾਸੀਪਲ ਪੈਨਸ਼ਨਰਜ਼ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਤਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ, ਪੰਚਾਇਤਾਂ ਤੇ ਨਗਰ ਸੁਧਾਰ ਟਰੱਸਟਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਸੰਬੰਧੀ ਰੀਜ਼ਨ ਮੀਟਿੰਗ ਨਗਰ ਨਿਗਮ ਬਠਿੰਡਾ ਵਿਖੇ 31 ਅਗਸਤ ਨੂੰ ਸਵੇਰੇ 11 ਵਜੇ ਹੋਵੇਗੀ | ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੇ ਸੂਬਾ ਚੇਅਰਮੈਨ ਜਨਕ ਰਾਜ ਮਾਨਸਾ ਤੇ ਸੂਬਾ ਪ੍ਰਧਾਨ ਭੋਲਾ ਸਿੰਘ ਬਠਿੰਡਾ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੇ, ਜਦ ਕਿ ਮੀਟਿੰਗ 'ਚ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਰਾਮਪੁਰਾ ਅਤੇ ਜੂਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਚੀਮਾ ਵੀ ਮੌਜੂਦ ਰਹਿਣਗੇ |