25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ

ਅਜੀਤ ਡੈਸਕ 30-08-2025
ਗਿੱਦੜਬਾਹਾ, 29 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਐੱਮ. ਐੱਮ. ਡੀ. ਡੀ. ਏ. ਵੀ. ਕਾਲਜ ਗਿੱਦੜਵਾਹਾ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸਮਰਪਿਤ ਅੰਤਰਰਾਸ਼ਟਰੀ ਖੇਡ ਦਿਵਸ ਸਰੀਰਕ ਸਿੱਖਿਆ ਵਿਭਾਗ ਵਲੋਂ ਪਿ੍ੰ. ਰਾਜੇਸ਼ ਮਹਾਜਨ ਦੀ ਅਗਵਾਈ ਹੇਠ ਮਨਾਇਆ | ਇਸ ਮੌਕੇ ਪਿ੍ੰ. ਰਾਜੇਸ਼ ਮਹਾਜਨ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਦੱਸਦੇ ਹੋਏ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੁੱਖ ਮਹਿਮਾਨ ਡਾ. ਚੰਦਰ ਪ੍ਰਕਾਸ਼ ਨੇ ਵਿਦਿਆਰਥੀਆਂ ਨਾਲ ਖੇਡਾਂ ਸੰਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਹਰ ਰੋਜ਼ ਘੱਟੋ-ਘੱਟ ਇਕ ਘੰਟਾ ਖੇਡ ਦੇ ਮੈਦਾਨ ਵਿਚ ਬਿਤਾਉਣ ਲਈ ਪ੍ਰੇਰਿਤ ਕੀਤਾ, ਜਦ ਕਿ ਐੱਨ. ਐੱਸ. ਐੱਸ. ਵਿਭਾਗ ਦੇ ਇੰਚਾਰਜ ਜਸਵਿੰਦਰ ਬਾਘਲਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਮੋਬਾਈਲ ਦੀ ਘੱਟੋ-ਘੱਟ ਵਰਤੋਂ ਕਰਨ ਲਈ ਜਾਗਰੂਕ ਕੀਤਾ | ਇਸ ਮੌਕੇ ਐੱਨ. ਐੱਸ. ਐੱਸ. ਯੂਨਿਟ ਦੇ ਇੰਚਾਰਜ ਪ੍ਰੋ. ਅੰਜਲੀ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਬਲਕਰਨ ਸਿੰਘ, ਪ੍ਰੋ. ਰੋਮਨ ਕੁਮਾਰ, ਪ੍ਰੋਫ਼ੈਸਰ ਜਸਪ੍ਰੀਤ ਕੌਰ, ਪ੍ਰੋ. ਹਰਦੀਪ ਕੌਰ, ਰਿੰਕੂ ਆਦੀਵਾਲ ਤੇ ਵਿਨੋਦ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਟਵਾਰੀ ਖੇਤਾ ਸਿੰਘ ਬਰਾੜ ਦੀ ਪਤਨੀ ਦਾ ਦਿਹਾਂਤ <br/> ਅਗਲੀ ਖ਼ਬਰ ਮਿਊਾਸੀਪਲ ਮੁਲਾਜ਼ਮਾਂ ਦੀ ਰੀਜ਼ਨ ਮੀਟਿੰਗ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।